ਪੰਜਾਬ ਦੇ IAS ਅਫ਼ਸਰ ਨੂੰ ਸੰਮਨ ਜਾਰੀ, 18 ਤਾਰੀਖ਼ ਨੂੰ ਕੀਤਾ ਗਿਆ ਤਲਬ, ਪੜ੍ਹੋ ਕੀ ਹੈ ਪੂਰੀ ਖ਼ਬਰ

Monday, Aug 17, 2026 - 01:37 PM (IST)

ਪੰਜਾਬ ਦੇ IAS ਅਫ਼ਸਰ ਨੂੰ ਸੰਮਨ ਜਾਰੀ, 18 ਤਾਰੀਖ਼ ਨੂੰ ਕੀਤਾ ਗਿਆ ਤਲਬ, ਪੜ੍ਹੋ ਕੀ ਹੈ ਪੂਰੀ ਖ਼ਬਰ

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਪੰਜਾਬ ਕੈਡਰ ਦੇ ਆਈ. ਏ. ਐੱਸ. ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ ਸੰਮਨ ਜਾਰੀ ਕਰਕੇ 18 ਅਗਸਤ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਹ ਕਾਰਵਾਈ ਮੋਹਾਲੀ ਸਥਿਤ ਸਨਟੈਕ ਸਿਟੀ ਪ੍ਰਾਜੈਕਟ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਜਾਂਚ ਦਾ ਕੇਂਦਰ ਚੇਂਜ ਆਫ਼ ਲੈਂਡ ਯੂਜ਼ (ਸੀ. ਐੱਲ. ਯੂ.) ਦੀ ਮਨਜ਼ੂਰੀ ਪ੍ਰਕਿਰਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 17-18 ਤਾਰੀਖ਼ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ, ਜਾਰੀ ਹੋਈ ਚਿਤਾਵਨੀ, ਪੜ੍ਹੋ ਆਪਣੇ ਜ਼ਿਲ੍ਹੇ ਦਾ ਹਾਲ
ਦੋਸ਼ ਹੈ ਕਿ ਪ੍ਰਾਜੈਕਟ ਨੂੰ ਸੀ. ਐੱਲ. ਯੂ. ਦੀ ਮਨਜ਼ੂਰੀ ਦੇਣ 'ਚ ਨਿਯਮਾਂ ਦੇ ਉਲੰਘਣ ਅਤੇ ਬੇਨਿਯਮੀਆਂ ਹੋਈਆਂ, ਜਿਸ ਦੀ ਈ. ਡੀ. ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਲ 2024 'ਚ ਕੰਵਲਪ੍ਰੀਤ ਬਰਾੜ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਨਿਰਦੇਸ਼ਕ ਦੇ ਅਹੁਦੇ 'ਤੇ ਤਾਇਨਾਤ ਸੀ। ਇਸ ਦੌਰਾਨ ਸਨਟੈਕ ਸਿਟੀ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਹੁਣ ਜਾਂਚ ਏਜੰਸੀ ਇਸ ਮਨਜ਼ੂਰੀ ਪ੍ਰਕਿਰਿਆ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ 'ਤੇ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : 27 ਅਗਸਤ ਨੂੰ 'ਪੰਜਾਬ' ਬੰਦ ਦਾ ਐਲਾਨ! ਸੂਬਾ ਵਾਸੀਆਂ ਨੂੰ ਝੱਲਣੀ ਪਵੇਗੀ ਪਰੇਸ਼ਾਨੀ
ਸੂਤਰਾਂ ਦੇ ਮੁਤਾਬਕ ਪੁੱਛਗਿੱਛ ਦੌਰਾਨ ਪ੍ਰਾਜੈਕਟ ਦੀ ਮਨਜ਼ੂਰੀ, ਸੀ. ਐੱਲ. ਯੂ. ਮਨਜ਼ੂਰੀ ਦੀ ਪ੍ਰਕਿਰਿਆ ਅਤੇ ਸਬੰਧਿਤ ਦਸਤਾਵੇਜ਼ਾਂ ਨੂੰ ਲੈ ਕੇ ਵਿਸਥਾਰ ਪੂਰਵਕ ਜਾਣਕਾਰੀ ਲਈ ਜਾ ਸਕਦੀ ਹੈ। ਫਿਲਹਾਲ ਈ. ਡੀ. ਵਲੋਂ ਮਾਮਲੇ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e



 


author

Babita

Content Editor

Related News