ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਨੂੰ ਸੰਮਨ ਜਾਰੀ! ਭੁੱਲਰ ਮਾਮਲੇ ''ਚ ED ਦੇ ਦਫ਼ਤਰ ਪੇਸ਼ ਹੋਣ ਦੇ ਹੁਕਮ

Monday, Nov 23, 2026 - 11:11 AM (IST)

ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਨੂੰ ਸੰਮਨ ਜਾਰੀ! ਭੁੱਲਰ ਮਾਮਲੇ ''ਚ ED ਦੇ ਦਫ਼ਤਰ ਪੇਸ਼ ਹੋਣ ਦੇ ਹੁਕਮ

ਚੰਡੀਗੜ੍ਹ (ਅੰਕੁਰ) : ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਈ. ਡੀ. ਨੇ ਜਾਂਚ ਦਾ ਘੇਰਾ ਵਧਾਉਂਦਿਆਂ ਪੰਜਾਬ ਦੇ 7 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਸਾਰੇ ਅਧਿਕਾਰੀਆਂ ਨੂੰ ਚੰਡੀਗੜ੍ਹ ਸਥਿਤ ਈ. ਡੀ. ਦਫ਼ਤਰ ’ਚ ਵੱਖ-ਵੱਖ ਤਾਰੀਖ਼ਾਂ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਏਜੰਸੀ ਕਥਿਤ ਵਿਚੋਲਿਆਂ ਦੇ ਸੰਪਰਕਾਂ, ਸਰਕਾਰੀ ਕੰਮਾਂ ’ਚ ਸੰਭਾਵਿਤ ਦਖ਼ਲ ਅਤੇ ਵਿੱਤੀ ਲੈਣ-ਦੇਣ ਦੀਆਂ ਕੜੀਆਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਅਧਿਆਪਕਾਂ ਦੀ ਤਨਖ਼ਾਹ ਰੋਕਣ ਦੇ ਹੁਕਮ! ਦੋਹਰੀ ਡਿਊਟੀ ਦਾ ਪੇਚ ਫਸਿਆ
ਅਕਤੂਬਰ 2025 ’ਚ ਸੀ. ਬੀ. ਆਈ. ਨੇ ਇਸ ਮਾਮਲੇ ’ਚ ਕਾਰਵਾਈ ਕੀਤੀ ਸੀ। ਇਸ ਤੋਂ ਬਾਅਦ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦੀ ਵੀ ਜਾਂਚ ਸ਼ੁਰੂ ਹੋਈ। ਸੀ. ਬੀ.ਆਈ. ਦੀਆਂ ਦੋ ਐੱਫ. ਆਈ. ਆਰ. ਦੇ ਆਧਾਰ ’ਤੇ ਈ. ਡੀ. ਨੇ ਮਨੀ ਲਾਂਡਰਿੰਗ ਦੀ ਜਾਂਚ ਆਪਣੇ ਹੱਥ ’ਚ ਲਈ। ਈ. ਡੀ. ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਥਿਤ ਵਿਚੋਲਿਆਂ ਰਾਹੀਂ ਪੁਲਸ ਕਾਰਵਾਈਆਂ, ਤਬਾਦਲਿਆਂ, ਤਾਇਨਾਤੀਆਂ ਤੇ ਜ਼ਮੀਨ ਨਾਲ ਸਬੰਧਿਤ ਮਾਮਲਿਆਂ ’ਚ ਕੋਈ ਗ਼ੈਰ ਕਾਨੂੰਨੀ ਦਖ਼ਲ-ਅੰਦਾਜ਼ੀ ਤਾਂ ਨਹੀਂ ਹੋਈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ, ਕੈਮਿਸਟਾਂ ਨੂੰ ਨਵੇਂ ਹੁਕਮ ਜਾਰੀ, ਮਰੀਜ਼ਾਂ ਦੀ ਵਧੀ ਟੈਨਸ਼ਨ

ਇਸ ਦੇ ਨਾਲ ਹੀ ਸ਼ੱਕੀ ਵਿੱਤੀ ਲੈਣ-ਦੇਣ, ਬੈਂਕ ਖ਼ਾਤਿਆਂ ਤੇ ਜਾਇਦਾਦਾਂ ਨਾਲ ਜੁੜੇ ਦਸਤਾਵੇਜ਼ਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਹਾਲਾਂਕਿ, ਸੰਮਨ ਜਾਰੀ ਹੋਣਾ ਕਿਸੇ ਅਧਿਕਾਰੀ ਦੇ ਦੋਸ਼ੀ ਹੋਣ ਦਾ ਸਬੂਤ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 


author

Babita

Content Editor

Related News