ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਇਕ ਹੋਰ ਬੀਬੀ ਦੀ ਮੌਤ

Tuesday, Mar 23, 2021 - 06:18 PM (IST)

ਅਫ਼ਸੋਸਜਨਕ ਖ਼ਬਰ:  ਕਿਸਾਨੀ ਸੰਘਰਸ਼ ਦੌਰਾਨ ਇਕ ਹੋਰ ਬੀਬੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ): ਨੇੜਲੇ ਪਿੰਡ ਗੰਢੂਆਂ ਦੀ ਇਕ ਬੀਬੀ ਦੀ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਇਆ ਜਾਣਾ ਹੈ। ਇਸ ਮੌਕੇ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਕਿਸਾਨ ਬੀਬੀ ਮਹਿੰਦਰ ਕੌਰ (65) ਪਿੰਡ ਗੰਢੂਆਂ ਜੋ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜੀ ਹੋਈ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 21 ਮਾਰਚ ਨੂੰ ਸੁਨਾਮ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਨਫਰੰਸ ਵਿਚ ਸ਼ਾਮਲ ਹੋਣ ਆਈ ਸੀ।

ਇਹ ਵੀ ਪੜ੍ਹੋ: ਫਾਈਵ ਸਟਾਰ ਹੋਟਲ ਵਰਗੀਆਂ ਸਹੂਲਤਾਂ ਵਾਲੀ ਟਰਾਲੀ ਲੈ ਕੇ ਦਿੱਲੀ ਬਾਰਡਰ ’ਤੇ ਪਹੁੰਚਿਆ ਕੋਟਕਪੂਰਾ ਦਾ ਕਿਸਾਨ

ਇਸ ਸਮੇਂ ਉਸਦੀ ਅਚਾਨਕ ਸਿਹਤ ਵਿਗੜ ਗਈ, ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਪਟਿਆਲਾ ਭੇਜ ਦਿੱਤਾ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਨ੍ਹਾਂ ਵੱਲੋਂ ਅਤੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਪੰਜਾਬ ਸਰਕਾਰ ਤੋਂ ਮ੍ਰਿਤਕਾ ਦੇ ਪਰਿਵਾਰ ਲਈ ਮਾਲੀ ਸਹਾਇਤਾ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲਖੁਰਾਣਾ ਦਾ ਦਿਹਾਂਤ


author

Shyna

Content Editor

Related News