ਕੋਰੋਨਾ ਤਾਲਾਬੰਦੀ ਕਾਰਨ ਆਈ ਮੰਦੀ ਤੋਂ ਅੱਕੇ ਨੌਜਵਾਨ ਨੇ ਲਿਆ ਮੌਤ ਨੂੰ ਗਲ

05/06/2021 3:23:49 PM

ਸੁਨਾਮ ਊਧਮ ਸਿੰਘ ਵਾਲਾ (ਬਾਂਸਲ ): ਨਜ਼ਦੀਕੀ ਪਿੰਡ ਉਗਰਾਹਾਂ ਦੇ 27ਸਾਲਾ ਨੌਜਵਾਨ ਅਮਨਜੀਤ ਸਿੰਘ ਪੁੱਤਰ ਘੁਮੰਡ ਸਿੰਘ ਨੇ ਕੋਰੋਨਾ ਤਾਲਾਬੰਦੀ ਕਾਰਨ ਆਈ ਆਰਥਿਕ ਮੰਦੀ ਤੋਂ ਅੱਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਇਸ ਸਬੰਧੀ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਦੱਸਿਆ ਕਿ ਅਮਨਜੀਤ ਸਿੰਘ ਆਪਣੇ ਭਰਾ ਨਾਲ ਮਿਲ ਕੇ ਹਲਵਾਈ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ।ਪਿਛਲੇ ਸਾਲ ਅਤੇ ਮੌਜੂਦਾ ਸਮੇਂ ਅੰਦਰ ਲੱਗੀ ਤਾਲਾਬੰਦੀ ਕਾਰਨ ਕੰਮ ਕਾਰ ਠੱਪ ਹੋ ਗਿਆ।

ਕੋਰੋਨਾ ਮਰੀਜ਼ਾਂ ਤੋਂ ਨਾਜਾਇਜ਼ ਵਸੂਲੀ ਕਰਨ ਵਾਲੇ ਡਾਕਟਰਾਂ ਨੂੰ ਵਿਧਾਇਕ ਰਾਜਾ ਵੜਿੰਗ ਦੀ ਚਿਤਾਵਨੀ

ਪਰਿਵਾਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ।ਜਿਸ ਤੋਂ ਪਰੇਸ਼ਾਨ ਹੋ ਕੇ ਨੌਜਵਾਨ ਨੇ ਆਪਣੇ ਪਿੰਡ ਦੇ ਨਜ਼ਦੀਕ ਪਿੰਡ ਨੀਲੋਵਾਲ ਦੇ ਡੇਰੇ ਕੋਲ ਸਪਰੇਅ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ।ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਪੰਜਾਬ ਸਰਕਾਰ ਤੋਂ ਖ਼ੁਦਕੁਸ਼ੀ ਕਰ ਚੁੱਕੇ ਪਰਿਵਾਰ ਲਈ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੋ ਦੁਕਾਨਦਾਰ ਆਪਣੀਆਂ ਦੁਕਾਨਾਂ ਤੋਂ ਆਮਦਨ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਹਨ ਉਨ੍ਹਾਂ ਦੁਕਾਨਾਂ ਨੂੰ ਬੰਦ ਨਾ ਕਰਵਾਇਆ ਜਾਵੇ ਕਿਉਂਕਿ ਜੇਕਰ ਸ਼ਰਾਬ ਦੇ ਠੇਕੇ ਖੁੱਲਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਤਾਂ ਹੋਰ ਲੋੜੀਂਦੀਆਂ ਵਸਤਾਂ ਵਾਲੀਆਂ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ:   ਆਕਸੀਜਨ ਪਲਾਂਟ ਲਗਵਾਉਣ ਲਈ ਡਾ. ਓਬਰਾਏ ਨੇ ਵਧਾਇਆ ਮਦਦ ਦਾ ਹੱਥ, ਕੈਪਟਨ ਨੂੰ ਕੀਤੀ ਇਹ ਅਪੀਲ

ਜੇਕਰ ਸਰਕਾਰ ਏਸੇ ਤਰ੍ਹਾਂ ਦੁਕਾਨਦਾਰਾਂ ਨਾਲ ਧੱਕੇਸ਼ਾਹੀ ਕਰਕੇ ਦੁਕਾਨਾਂ ਬੰਦ ਕਰਵਾਏਗੀ ਤਾਂ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਸਰਕਾਰੀ ਸਿਵਲ ਹਸਪਤਾਲ ਸੁਨਾਮ ਵਿਖੇ ਕਰਵਾ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਥਾਣਾ ਛਾਜਲੀ ਵਿਖੇ 174 ਦੀ ਕਾਰਵਾਈ ਅਮਲ ਵਿੱਚ ਲਿਆ ਕੇ ਬਣਦੀ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ:  ਬਠਿੰਡਾ 'ਚ ਆਕਸੀਜਨ ਸਹੂਲਤਾਂ ਦੀ ਵੱਡੀ ਘਾਟ, ਹਰਸਿਮਰਤ ਨੇ ਏਮਜ਼ ਡਾਇਰੈਕਟਰ ਨੂੰ ਦਿੱਤਾ ਇਹ ਭਰੋਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Shyna

This news is Content Editor Shyna