ਵੱਡੀ ਖ਼ਬਰ: ਜ਼ਿਲ੍ਹੇ 'ਚ ਐਤਵਾਰ ਦਾ ਲਾਕਡਾਊਨ ਹੋਇਆ ਖ਼ਤਮ, ਹੁਣ ਸਾਰਾ ਹਫ਼ਤਾ ਖੁੱਲ੍ਹਣਗੀਆਂ ਦੁਕਾਨਾਂ

Wednesday, Jun 16, 2021 - 02:14 AM (IST)

ਜਲੰਧਰ(ਚੋਪੜਾ)– ਡਿਪਟੀ ਕਮਿਸ਼ਨਰ ਜਲੰਧਰ ਘਨਸ਼ਾਮ ਥੋਰੀ ਨੇ ਅੱਜ ਜ਼ਿਲ੍ਹੇ ਦੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਐਤਵਾਰ ਦੇ ਲਾਕਡਾਊਨ ਨੂੰ ਖ਼ਤਮ ਕਰ ਦਿੱਤਾ ਹੈ।

ਦਫਤਰ ਜ਼ਿਲ੍ਹਾ ਮੈਜਿਸਟਰੇਟ ਜਲੰਧਰ (ਪੰਜਾਬ) ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਜਿਸ 'ਚ ਐਤਵਾਰ ਦਾ ਲਾਕਡਾਊਨ ਖ਼ਤਮ ਕਰਨ ਦੇ ਹੁਕਮ ਦਿੱਤੇ ਗਏ। ਇਹ ਹੁਕਮ 16 ਤੋਂ ਲੈ ਕੇ 25 ਜੂਨ ਤੱਕ ਲਾਗੂ ਰਹਿਣਗੇ। ਉਨ੍ਹਾਂ ਵਲੋਂ ਜਨਤਾ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜਨਤਾ ਕੋਵਿਡ ਪ੍ਰੋਟੋਕਾਲਜ਼ ਦੀ ਪਾਲਣਾ ਨੂੰ ਯਕੀਨੀ ਬਣਾਏ ਤਾਂ ਕਿ ਕੋਵਿਡ ਤੋਂ ਦੂਰ ਰਿਹਾ ਜਾ ਸਕੇ। 

ਇਹ ਵੀ ਪੜ੍ਹੋ- ਸਕੂਲਾਂ-ਕਾਲਜਾਂ ’ਚ ਟੀਕਾਕਰਨ ਦੇ ਹੁਕਮ ਜਾਰੀ, ਮਹੀਨੇ ਦੀ ਇਸ ਤਾਰੀਖ਼ ਤੋਂ ਲੱਗਣਗੇ ਟੀਕੇ

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਾਈਆਂ ਗਈਆਂ ਪਾਬੰਦੀਆਂ ਵਿਚ ਰਾਹਤ ਦਿੰਦਿਆਂ ਜ਼ਿਲ੍ਹਾ ਪੱਧਰ ’ਤੇ ਦੁਕਾਨਾਂ ਨੂੰ ਖੋਲ੍ਹਣ ਦੇ ਸਮੇਂ ਅਤੇ ਐਤਵਾਰ ਦੇ ਕਰਫਿਊ ਨੂੰ ਲੈ ਕੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ ਦਿੰਦਿਆਂ ਕਿਹਾ ਸੀ ਕਿ ਉਹ ਇਸ ਸਬੰਧੀ ਫੈਸਲਾ ਲੋਕਲ ਪੱਧਰ ’ਤੇ ਕੋਰੋਨਾ ਮਹਾਮਾਰੀ ਦੀ ਸਥਿਤੀ ਨੂੰ ਦੇਖਦਿਆਂ ਲੈ ਸਕਦੇ ਹਨ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੁਕਾਨਾਂ ਨੂੰ ਖੋਲ੍ਹਣ ਦੇ ਸਮੇਂ ਦੇ ਨਵੇਂ ਹੁਕਮ ਜਾਰੀ ਕੀਤੇ ਹਨ। 

 

PunjabKesari

ਇਹ ਵੀ ਪੜ੍ਹੋ- ਕੇਂਦਰੀ ਜੇਲ ’ਚ ASI ਪਹੁੰਚਾ ਰਿਹਾ ਸੀ ਕੈਦੀਆਂ ਨੂੰ ਨਸ਼ਾ: ਗ੍ਰਿਫਤਾਰ
ਹੁਣ ਜ਼ਿਲ੍ਹੇ ਵਿਚ ਗੈਰ-ਜ਼ਰੂਰੀ ਦੁਕਾਨਾਂ ਪੂਰਾ ਹਫ਼ਤਾ ਸਵੇਰੇ 5 ਤੋਂ ਰਾਤ 8 ਵਜੇ ਤੱਕ ਖੁੱਲ੍ਹ ਸਕਣਗੀਆਂ। ਜਦੋਂ ਕਿ ਨਾਈਟ ਕਰਫਿਊ ਰਾਤ 8 ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।


Bharat Thapa

Content Editor

Related News