‘ਸੰਡੇ ਲਾਕਡਾਊਨ’ ਦੌਰਾਨ ਜਲੰਧਰ ’ਚ ਖੁੱਲ੍ਹੀਆਂ ਮਿਲੀਆਂ ਕਈ ਦੁਕਾਨਾਂ, ਪੁਲਸ ਨੇ ਕੱਟੇ ਚਲਾਨ

05/16/2021 5:47:52 PM

ਜਲੰਧਰ (ਸੋਨੂੰ)— ਪੰਜਾਬ ’ਚ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਵੀਕੈਂਡ ਲਾਕਡਾਊਨ ਲਗਾਇਆ ਗਿਆ ਹੈ। ਇਸੇ ਤਹਿਤ ਜਲੰਧਰ ’ਚ ਅੱਜ ਐਤਵਾਰ ਦੇ ਲਾਕਡਾਊਨ ਦੌਰਾਨ ਕਈ ਦੁਕਾਨਾਂ ਖੁੱਲ੍ਹੀਆਂ ਪਾਈਆਂ ਗਈਆਂ। ਗਸ਼ਤ ’ਤੇ ਨਿਕਲੀ ਥਾਣਾ ਨੰਬਰ ਤਿੰਨ ਦੀ ਪੁਲਸ ਵੱਲੋਂ ਮਾਈ ਹੀਰਾ ਗੇਟ, ਕਿਲਾ ਮੁਹੱਲਾ, ਖੋਦੀਆਂ ਮੁਹੱਲੇ ’ਚ ਕਈ ਦੁਕਾਨਾਂ ਖੁੱਲ੍ਹੀਆਂ ਹੋਣ ’ਤੇ ਉਨ੍ਹਾਂ ਦੇ ਚਲਾਨ ਕੱਟੇ ਗਏ। ਇਸ ਦੇ ਨਾਲ ਹੀ ਪੁਲਸ ਵੱਲੋਂ ਵਾਰਨਿੰਗ ਵੀ ਦਿੱਤੀ ਗਈ ਹੈ। 

ਕੈਨੇਡਾ ਭੇਜਣ ਦੇ ਨਾਂ ’ਤੇ ਜਲੰਧਰ ’ਚ ਮੋਗਾ ਦੀ ਵਿਆਹੁਤਾ ਨੂੰ ਬੰਧਕ ਬਣਾ ਕੇ 40 ਦਿਨਾਂ ਤੱਕ ਕੀਤਾ ਜਬਰ-ਜ਼ਿਨਾਹ

ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਦੇ ਲਗਾਤਾਰ ਵਿਗੜ ਰਹੇ ਹਾਲਾਤ ਦੇ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਲਾਗੂ ਪਾਬੰਦੀਆਂ 31 ਮਈ ਤਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਮੁੱਖ ਮੰਤਰੀ ਸਾਰੇ ਡੀ. ਸੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿਚ ਯੋਜਨਾਬਧ ਤਰੀਕੇ ਨਾਲ ਦੁਕਾਨਾਂ ਖੋਲ੍ਹਣੀਆਂ ਜਾਰੀ ਰੱਖਣ ਲਈ ਵੀ ਆਖਿਆ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਕਰਫ਼ਿਊ ਦੌਰਾਨ ਰੰਜਿਸ਼ ਤਹਿਤ ਬਾਬਾ ਸੋਢਲ ਮੰਦਿਰ ਨੇੜੇ ਚੱਲੀਆਂ ਗੋਲੀਆਂ

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਫ਼ ਕੀਤਾ ਹੈ ਕਿ ਦਿਹਾਤੀ ਖੇਤਰ ਵਿਚ ਵੱਧ ਰਹੇ ਕੋਰੋਨਾ ਦਾ ਪਾਸਾਰ ਨੂੰ ਰੋਕਣ ਲਈ ਹੋਰ ਪਾਬੰਦੀਆਂ ਵੀ ਲਗਾਈਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਖਿਆ ਹੈ ਕਿ ਸਥਿਤੀ ਦੇ ਆਧਾਰ ’ਤੇ ਉਹ ਢੁਕਵੀਂਆਂ ਸੋਧਾਂ ਵੀ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਆਖਿਆ ਹੈ ਕਿ ਸਾਰੇ ਅਧਿਕਾਰੀ ਆਪੋ-ਆਪਣੇ ਖੇਤਰ ਵਿਚ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ। ਜੇਕਰ ਕੋਈ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਢੁਕਵੇਂ ਜੁਰਮਾਨੇ ਅਤੇ ਸਖ਼ਤੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ:  ਜਲੰਧਰ: ਪਿਮਸ ਹਸਪਤਾਲ ਦੀ ਵੱਡੀ ਲਾਪਰਵਾਹੀ, ਮਹਿਲਾ ਮਰੀਜ਼ ਨੂੰ ਲਾਇਆ ਖ਼ਾਲੀ ਆਕਸੀਜਨ ਸਿਲੰਡਰ, ਹੋਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

shivani attri

This news is Content Editor shivani attri