ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ
Monday, Dec 05, 2022 - 03:56 PM (IST)
ਚੰਡੀਗੜ੍ਹ (ਹਾਂਡਾ) : ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਦੇ ਮਾਮਲੇ 'ਚ ਦੋਸ਼ੀ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਰੈਗੂਲਰ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗਰਭਵਤੀ ਔਰਤਾਂ ਦੇ ਜਣੇਪੇ ਨੂੰ ਲੈ ਕੇ ਚੰਗੀ ਖ਼ਬਰ, ਸਿਹਤ ਮੰਤਰੀ ਨੇ ਸਾਂਝੀ ਕੀਤੀ ਜਾਣਕਾਰੀ
ਅਦਾਲਤ ਨੇ ਪੰਜਾਬ ਸਰਕਾਰ ਤੋਂ 12 ਦਸੰਬਰ ਤੱਕ ਇਸ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਦੇ ਏ. ਆਈ. ਜੀ. ਨੂੰ ਰਿਸ਼ਵਤ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਨ੍ਹਾਂ ਨੇ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ 'ਚ ਜਾਂਚ ਤੋਂ ਆਪਣਾ ਨਾਂ ਹਟਾਉਣ ਲਈ ਵਿਜੀਲੈਂਸ ਦੇ ਏ. ਆਈ. ਜੀ. ਨੂੰ ਇਕ ਕਰੋੜ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ। ਸਾਬਕਾ ਮੰਤਰੀ 50 ਲੱਖ ਐਡਵਾਂਸ ਦੇਣ ਚੰਡੀਗੜ੍ਹ ਪਹੁੰਚੇ ਸਨ। ਇਸ ਦੌਰਾਨ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ