ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

Thursday, Dec 15, 2022 - 02:09 PM (IST)

ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ ਅਤੇ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲ ਸਕੀ ਹੈ।ਹਾਈਕੋਰਟ ਨੇ ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਦੇ ਮਾਮਲੇ 'ਚ ਸਰਕਾਰ ਤੋਂ ਅਦਾਲਤ 'ਚ ਦਾਖ਼ਲ ਕੀਤੇ ਗਏ ਚਲਾਨ ਦੀ ਜਾਣਕਾਰੀ ਮੰਗੀ ਹੈ।

ਇਹ ਵੀ ਪੜ੍ਹੋ : ਖਰੜ 'ਚ ਵੱਡੀ ਵਾਰਦਾਤ : ਚੱਲਦੇ ਆਟੋ 'ਚ ਦਰਿੰਦਿਆਂ ਨੇ ਕੁੜੀ ਦੀ ਇੱਜ਼ਤ ਨੂੰ ਪਾਇਆ ਹੱਥ, ਮਾਰ ਦਿੱਤੀ ਛਾਲ

ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 21 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਅਤੇ ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕ ਕੜਾਕੇ ਦੀ 'ਠੰਡ' ਲਈ ਰਹਿਣ ਤਿਆਰ, ਮੌਸਮ ਨੂੰ ਲੈ ਕੇ ਜਾਰੀ ਹੋਇਆ ਨਵਾਂ ਅਲਰਟ

ਇਸ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਦੀ ਟ੍ਰਾਇਲ ਕੋਰਟ 'ਚ ਪਟੀਸ਼ਨ ਦਾਇਰ ਕਰਦੇ ਹੋਏ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ। ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News