ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
Tuesday, Jan 10, 2023 - 02:04 PM (IST)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਝਟਕਾ ਦਿੱਤਾ ਹੈ। ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਤੋਂ ਬਚਣ ਦਾ ਜੁਗਾੜ ਲਾਉਣ ਵਾਲਿਓ, ਪੜ੍ਹ ਲਓ ਇਹ ਖ਼ਬਰ
ਦੱਸਣਯੋਗ ਹੈ ਕਿ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਸੁੰਦਰ ਸ਼ਾਮ ਅਰੋੜਾ ਅਤੇ ਆਈ. ਏ. ਐੱਸ. ਅਧਿਕਾਰੀ ਨੀਲਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ 10 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ।
ਉਕਤ ਲੋਕਾਂ 'ਤੇ ਇਕ ਉਦਯੋਗਿਕ ਪਲਾਟ ਨੂੰ ਇਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਿਤ ਕਰਨ ਦੀ ਪ੍ਰਵਾਨਗੀ ਦੇਣ ਦਾ ਦੋਸ਼ ਸੀ। ਇਸ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਵੱਲੋਂ ਹਾਈਕੋਰਟ 'ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ