ਜਾਖੜ ਬਾਰੇ ਪਾਰਟੀ ਹਾਈਕਮਾਨ ਦਾ ਫੈਸਲਾ ਪੂਰੀ ਤਰ੍ਹਾਂ ਸਹੀ : ਕੈਪਟਨ
Saturday, Sep 14, 2019 - 07:42 PM (IST)

ਚੰਡੀਗੜ੍ਹ,(ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਪ੍ਰਧਾਨਗੀ ਪਦ 'ਤੇ ਬਣਾਏ ਰੱਖਣ ਲਈ ਪਾਰਟੀ ਹਾਈਕਮਾਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਪੂਰੀ ਤਰ੍ਹਾਂ ਸਹੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਾਖੜ ਜ਼ਮੀਨੀ ਪੱਧਰ 'ਤੇ ਹੰਢੇ ਹੋਏ ਸਿਆਸਤਦਾਨ ਹਨ, ਜਿਨ੍ਹਾਂ ਨੇ ਹੇਠਲੇ ਪੱਧਰ 'ਤੇ ਕੰਮ ਕਰਨ ਦੇ ਨਾਲ-ਨਾਲ ਪਾਰਟੀ ਦਾ ਕਾਡਰ ਮਜ਼ਬੂਤ ਕੀਤਾ। ਕੈਪਟਨ ਨੇ ਕਿਹਾ ਕਿ ਜਾਖੜ ਦੇ ਅਹੁਦਾ ਛੱਡਣ ਦਾ ਕੋਈ ਕਾਰਨ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਦੇਸ਼ਭਰ ਦੇ ਨਤੀਜਿਆਂ ਦੇ ਉਲਟ ਪੰਜਾਬ 'ਚ ਜਾਖੜ ਦੀ ਅਗਵਾਈ 'ਚ ਵੱਡੀ ਜਿੱਤ ਪ੍ਰਾਪਤ ਕੀਤੀ। ਕੈਪਟਨ ਨੇ ਅੱਗੇ ਕਿਹਾ ਕਿ ਜਾਖੜ ਦੇ ਮੁੜ ਪ੍ਰਧਾਨ ਪਦ 'ਤੇ ਸਰਗਰਮ ਹੋਣ ਨਾਲ ਪਾਰਟੀ ਨੂੰ ਭਵਿੱਖ 'ਚ ਹੋਰ ਮਜ਼ਬੂਤੀ ਮਿਲੇਗੀ।