ਸੁਨੀਲ ਜਾਖੜ ਤੇ ਦਲਜੀਤ ਚੀਮਾ ਦੀ ਕੇਜਰੀਵਾਲ ਨੂੰ ਖਰੀ-ਖਰੀ

06/21/2018 3:58:08 PM

ਚੰਡੀਗੜ੍ਹ (ਮਨਮੋਹਨ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਟਵੀਟ ਕਰਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਕਿਹਾ ਹੈ ਕਿ ਉਹ 'ਰੈਫਰੈਂਡਮ-2020' ਮਾਮਲੇ 'ਚ ਸੁਖਪਾਲ ਖਹਿਰਾ ਨਾਲ ਮੁਲਾਕਾਤ ਨਾ ਕਰਕੇ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕੇਜਰੀਵਾਲ ਨੇ ਖਹਿਰਾ ਨੂੰ ਮਿਲਣ ਲਈ ਬੁਲਾਉਣ ਦਾ ਡਰਾਮਾ ਕੀਤਾ ਅਤੇ ਫਿਰ ਬਾਅਦ 'ਚ ਮਿਲਣ ਤੋਂ ਇਨਕਾਰ ਕਰ ਦਿੱਤਾ।
ਉੱਥੇ ਹੀ ਦੂਜੇ ਪਾਸੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਅਕਾਲੀ ਦਲ ਦੇ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਜਰੀਵਾਲ ਸਚਮੁੱਚ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ ਅਤੇ ਸਭ ਡਰਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਲੋਕਾਂ ਨੂੰ ਸੰਤੁਸ਼ਟ ਕਰਨ ਲਈ ਸਟੈਂਡ ਕਲੀਅਰ ਕਰਨਾ ਚਾਹੀਦਾ ਹੈ ਅਤੇ ਖਹਿਰਾ 'ਤੇ ਕਾਰਵਾਈ ਕਰਨੀ ਚਾਹੀਦੀ ਹੈ। ਡਾ. ਚੀਮਾ ਨੇ ਕਾਨੂੰਨ ਵਿਵਸਥਾ 'ਤੇ ਬੋਲਦਿਆਂ ਕਿਹਾ ਕਿ ਰੇਤ ਮਾਫੀਆ ਦੇ ਹੌਂਸਲੇ ਕਾਫੀ ਬੁਲੰਦ ਹੋ ਚੁੱਕੇ ਹਨ ਅਤੇ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ, ਜਿਸ ਨੂੰ ਲੈ ਕੇ ਉਹ ਅੱਜ ਸ਼ਾਮਲ ਨੂੰ ਭਾਜਪਾ ਨਾਲ ਮਿਲ ਕੇ ਗਵਰਨਰ ਨੂੰ ਮੈਮੋਰੈਂਡਮ ਦੇਣ ਜਾ ਰਹੇ ਹਨ ਤਾਂ ਜੋ ਇਨ੍ਹਾਂ ਘਟਨਾਵਾਂ ਪਿੱਛੇ ਛੁਪੇ ਵੱਡੇ ਚਿਹਰਿਆਂ ਨੂੰ ਸਾਹਮਣੇ ਲਿਆਂਦਾ ਜਾ ਸਕੇ।  


Related News