ਸੁਨੀਲ ਜਾਖੜ ਨੂੰ CM ਮਾਨ ਦਾ ਦੋ ਟੁੱਕ ਵਿਚ ਜਵਾਬ
Monday, Sep 22, 2025 - 06:33 PM (IST)

ਚੰਡੀਗੜ੍ਹ : ਭਾਜਪਾ ਆਗੂਆਂ ਨੂੰ ਹੜ੍ਹਾਂ ਦੇ ਮੁੱਦੇ 'ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਭਾਜਪਾ ਮੁਖੀ ਸੁਨੀਲ ਜਾਖੜ ਨੂੰ ਕੋਈ ਵੀ ਬਿਆਨ ਜਾਰੀ ਕਰਨ ਤੋਂ ਪਹਿਲਾਂ ਆਪਣਾ ਹੋਮਵਰਕ ਕਰਨ ਦੀ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਨਕਾਰੇ ਹੋਏ ਆਗੂ ਆਪਣੇ ਰਾਜਨੀਤਿਕ ਆਕਾਵਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਵਿਰੁੱਧ ਜ਼ਹਿਰ ਉਗਲਦੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ ਹਾਈਕਮਾਨ ਦੇ ਇਸ਼ਾਰਿਆਂ ’ਤੇ ਇਹ ਬਿਆਨ ਜਾਰੀ ਕੀਤੇ ਗਏ ਹਨ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੰਵੇਦਨਸ਼ੀਲ ਮੁੱਦਿਆਂ 'ਤੇ ਕੋਈ ਵੀ ਬਿਆਨ ਜਾਰੀ ਕਰਨ ਤੋਂ ਪਹਿਲਾਂ ਆਪਣੇ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : CM ਮਾਨ ਵੱਲੋਂ ਵੱਡਾ ਐਲਾਨ, 10 ਲੱਖ ਰੁਪਏ ਵਾਲੇ ਸਿਹਤ ਬੀਮਾ ਦੀ ਰਜਿਸਟ੍ਰੇਸ਼ਨ ਸ਼ੁਰੂ
ਕੀ ਕਿਹਾ ਸੀ ਸੁਨੀਲ ਜਾਖੜ ਨੇ
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿਚ ਆਏ ਹੜ੍ਹਾਂ ਲਈ ਸੂਬੇ ਦੀ ਦਿੱਲੀ ਤੋਂ ਚੱਲਣ ਵਾਲੀ ਪੰਜਾਬ ਦੀ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਜਿਨ੍ਹਾਂ ਨੇ ਇਕ ਗੈਰ ਅਨੁਭਵੀ ਕੰਪਨੀ ਨੂੰ ਮਾਧੋਪੁਰ ਹੈਡਵਰਕਸਾਂ ਦੀ ਸੁਰੱਖਿਆ ਜਾਂਚ ਦਾ ਠੇਕਾ ਦਿੱਤਾ, ਜਿਸ ਨੇ ਪੰਜਾਬ ਵਿਚ ਤਬਾਹੀ ਮਚਾ ਦਿੱਤੀ ਹੈ। ਜਾਖੜ ਨੇ ਪੰਜਾਬ ਵਿਚ ਆਏ ਹੜ੍ਹਾਂ ਦੀ ਜਾਂਚ ਕਿਸੇ ਰਿਟਾਇਰਡ ਜੱਜ ਦੀ ਅਗਵਾਈ ਵਿਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਸਬੰਧੀ ਸੋਸ਼ਲ ਮੀਡੀਆ ’ਤੇ ਫੈਲਾਇਆ ਜਾ ਰਿਹਾ ਹੈ। ਇਸ ਸਬੰਧੀ ਭਾਜਪਾ ਨੇ ਚੰਡੀਗੜ੍ਹ ਪੁਲਸ ਨੂੰ ਸ਼ਿਕਾਇਤ ਕੀਤੀ ਤਾਂ ਜੋ ਇਸ ਝੂਠ ਦੀ ਫੈਕਟਰੀ ਦੇ ਅਸਲ ਮਾਲਕਾਂ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਸਾਰਾ ਪਾਣੀ ਪੰਜਾਬ ਸਰਕਾਰ ਦੇ ਕੰਟਰੋਲ ਹੇਠਲੇ ਰਣਜੀਤ ਸਾਗਰ ਡੈਮ ਤੋਂ ਹੀ ਛੱਡਿਆ ਗਿਆ ਸੀ। ਮਾਧੋਪੁਰ ਹੈਡਵਰਕਸ ਤੇ ਪਾਣੀ ਪਹੁੰਚਣ ਤੋਂ ਪਹਿਲਾਂ ਉਥੇ ਸੂਚਨਾ ਦੇ ਕੇ ਗੇਟ ਕਿਉਂ ਨਹੀਂ ਖੁਲਵਾਏ ਗਏ।
ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ, ਗੁਆਂਢੀ ਵੀ ਨਹੀਂ ਬਖਸ਼ੇ ਜਾਣਗੇ ਜੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e