ਕੈਪਟਨ ਵਲੋਂ ਭਵਿੱਖ ਦਾ ਮੁੱਖ ਮੰਤਰੀ ਦੱਸਣ ''ਤੇ ਦੇਖੋ ਕੀ ਬੋਲੇ ਜਾਖੜ
Monday, May 13, 2019 - 06:38 PM (IST)

ਗੁਰਦਾਸਪੁਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭਵਿੱਖ ਦਾ ਮੁੱਖ ਮੰਤਰੀ ਦੱਸੇ ਜਾਣ 'ਤੇ ਸੁਨੀਲ ਜਾਖੜ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਜਾਖੜ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਤਰੱਕੀ ਦੇ ਰਾਹ 'ਤੇ ਹੈ ਅਤੇ ਮੁੱਖ ਮੰਤਰੀ ਵਲੋਂ ਵਿਕਾਸ ਦੇ ਕਈ ਕੰਮ ਉਲੀਕੇ ਗਏ ਹਨ, ਜਿਸ ਲਈ ਕੈਪਟਨ ਅਮਰਿੰਦਰ ਸਿੰਘ ਹੀ ਅਗਾਂਹ ਵੀ ਪੰਜਾਬ ਦੇ ਮੁੱਖ ਮੰਤਰੀ ਹੋਣਗੇ। ਜਾਖੜ ਮੁਤਾਬਕ 2022 ਵਿਚ ਵੀ ਪੰਜਾਬ ਦੀ ਜਨਤਾ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਰੂਪ ਵਿਚ ਦੇਖਣਾ ਚਾਹੁੰਦੀ ਹੈ।
ਪਠਾਨਕੋਟ ਦੇ ਭੋਆ 'ਚ ਰੈਲੀ ਦੌਰਾਨ ਮੁੱਖ ਮੰਤਰੀ ਦੇ ਭਾਸ਼ਣ ਨੂੰ ਲੈ ਕੇ ਭਾਜਪਾ ਵਲੋਂ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ 'ਤੇ ਜਾਖੜ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਡੋਗਰਾ ਸਰਟੀਫਿਕੇਟ ਦੇ ਬਾਰੇ ਬੋਲਿਆ ਹੈ ਤਾਂ ਡੋਗਰਾ ਸਰਟੀਫਿਕੇਟ ਲੋਕਾਂ ਨਾਲ ਜੁੜਿਆ ਹੋਇਆ ਮੁੱਦਾ ਹੈ, ਜੇਕਰ ਭਾਜਪਾ ਚਾਹੁੰਦੀ ਹੈ ਕਿ ਲੋਕਾਂ ਦੀ ਗੱਲ ਸਟੇਜ 'ਤੇ ਨਾ ਕੀਤੀ ਜਾਵੇ ਤਾਂ ਇਸ 'ਤੇ ਭਾਜਪਾ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।