ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ ''ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ
Thursday, Oct 29, 2026 - 05:16 PM (IST)
ਚੰਡੀਗੜ੍ਹ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਵਿਚ ਤੁਰੰਤ ਪ੍ਰਭਾਵ ਨਾਲ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ। ਇਹ ਮੰਗ ਕਰਦਿਆਂ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਪੰਜਾਬ ਵਿਚ ਜਲਦੀ ਤੋਂ ਜਲਦੀ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸੂਬੇ ਵਿਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਜਾਖੜ ਨੇ ਚਿੱਠੀ ਵਿਚ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਅਰਾਜਕਤਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਸਰਕਾਰ ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਉਸ ਦੇ ਪ੍ਰਸ਼ਾਸਨ ਨੇ ਖ਼ੁਦ ਇਹ ਪ੍ਰਵਾਨ ਕੀਤਾ ਹੈ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਮਾੜੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ ਵਿਭਾਗ ਨੇ ਇਨ੍ਹਾਂ ਤਾਰੀਖਾਂ ਲਈ ਕੀਤੀ ਭਵਿੱਖਬਾਣੀ
ਜਾਖੜ ਨੇ ਉਦਾਹਰਣ ਦਿੰਦਿਆਂ ਦੱਸਿਆ ਕਿ ਅਬੋਹਰ ਵਿਚ ਕਰਵਾਈ ਜਾਣ ਵਾਲੀ ਮੈਰਾਥਨ ਨੂੰ ਪ੍ਰਸ਼ਾਸਨ ਵੱਲੋਂ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਪ੍ਰਸ਼ਾਸਨ ਨੇ ਲਿਖਤੀ ਪੱਤਰ ਵਿਚ ਹਵਾਲਾ ਦਿੱਤਾ ਹੈ ਕਿ ਕਾਨੂੰਨ ਅਤੇ ਵਿਵਸਥਾ ਦੀ ਵਿਗੜੀ ਹੋਈ ਸਥਿਤੀ ਦੇ ਮੱਦੇਨਜ਼ਰ ਉਹ 'ਨੋ ਓਬਜੈਕਸ਼ਨ ਸਰਟੀਫਿਕੇਟ' ਨਹੀਂ ਦੇ ਸਕਦੇ। ਜਾਖੜ ਨੇ ਕਿਹਾ ਕਿ ਜਦੋਂ ਪ੍ਰਸ਼ਾਸਨ ਖ਼ੁਦ ਮੰਨ ਰਿਹਾ ਹੈ ਕਿ ਉਹ ਇਕ ਮੈਰਾਥਨ ਲਈ ਸੁਰੱਖਿਆ ਨਹੀਂ ਦੇ ਸਕਦਾ ਤਾਂ ਇਹ ਸਪੱਸ਼ਟ ਹੈ ਕਿ ਸੂਬੇ ਵਿੱਚਅਮਨ-ਕਾਨੂੰਨ ਦੀਆਂ ਧੱਜੀਆਂ ਉੱਡ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਕ-ਇਕ ਦਿਨ ਪੰਜਾਬ 'ਤੇ ਭਾਰੀ ਪੈ ਰਿਹਾ ਹੈ। ਅੱਜ ਜਿਹੜੇ ਮਾਸੂਮ ਬੱਚਿਆਂ ਅਤੇ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਉਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ : Big Breaking : ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪੰਜ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
