''ਆਪ'' ਆਗੂ ਵਲੋਂ ਸੁਨੀਲ ਜਾਖੜ ਦੀ ਕੋਠੀ ''ਤੇ ਹਮਲਾ, ਪੈਟਰੋਲ ਵੀ ਸੁੱਟਿਆ
Friday, Aug 16, 2019 - 06:49 PM (IST)

ਅਬੋਹਰ (ਸੁਨੀਲ ਨਾਗਪਾਲ) : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਦੀ ਅਬੋਹਰ ਸਥਿਤ ਕੋਠੀ 'ਤੇ ਪੱਥਰਾਅ ਕਰਨ ਅਤੇ ਹੁੱਲੜਬਾਜ਼ੀ ਕਰਨ ਦੇ ਦੋਸ਼ 'ਚ ਅਬੋਹਰ ਪੁਲਸ ਨੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਨੂੰ ਗ੍ਰਿਫਥਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਆਗੂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਰਮੇਸ਼ ਸੋਨੀ ਨਾਮਕ ਵਿਅਕਤੀ ਆਮ ਆਦਮੀ ਪਾਰਟੀ ਦਾ ਬਲਾਕ ਪ੍ਰਧਾਨ ਦੱਸਿਆ ਜਾ ਰਿਹਾ ਹੈ।
ਦੋਸ਼ ਹੈ ਕਿ ਉਕਤ ਵਿਅਕਤੀ ਨੇ ਸੁਨੀਲ ਜਾਖੜ ਦੀ ਕੋਠੀ 'ਤੇ ਪਥਰਾਅ ਕੀਤੇ ਅਤੇ ਕੋਠੀ ਦੇ ਦਰਵਾਜ਼ੇ ਦੀ ਵੀ ਭੰਨਤੋੜ ਕੀਤੀ। ਇੰਨਾ ਹੀ ਨਹੀਂ ਉਕਤ ਵਿਅਕਤੀ ਨੇ ਕੋਠੀ ਅੰਦਰ ਪੈਟਰੋਲ ਵੀ ਸੁੱਟਿਆ ਪਰ ਗਨੀਮਤ ਰਹੀ ਕਿ ਇਸ ਦੌਰਾਨ ਕੋਈ ਵੀ ਵੱਡਾ ਹਾਦਸਾ ਨਹੀਂ ਵਾਪਰਿਆ।
ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਤੁਰੰਤ ਉਸ ਨੂੰ ਗ੍ਰਿਫਤਾਰ ਕਰ ਲਿਆ। ਅਬੋਹਰ ਪੁਲਸ ਮੁਤਾਬਕ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।