ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਤਾਪ ਬਾਜਵਾ ਤੇ ਸ਼ਮਸ਼ੇਰ ਦੂਲੋ ਖ਼ਿਲਾਫ਼ ਖੋਲ੍ਹਿਆ ਮੋਰਚਾ

Tuesday, Aug 04, 2020 - 06:31 PM (IST)

ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਤਾਪ ਬਾਜਵਾ ਤੇ ਸ਼ਮਸ਼ੇਰ ਦੂਲੋ ਖ਼ਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਆਪਣੀ ਹੀ ਸਰਕਾਰ ਖ਼ਿਲਾਫ਼ ਬਿਗੁਲ ਵਜਾਉਣ ਵਾਲੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਖ਼ਿਲਾਫ਼ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੋਰਚਾ ਖੋਲ੍ਹ ਦਿੱਤਾ ਹੈ। ਇਥੇ ਹੀ ਬਸ ਨਹੀਂ ਸੂਬਾ ਕਾਂਗਰਸ ਪ੍ਰਧਾਨ ਦਾ ਕਹਿਣਾ ਹੈ ਕਿ ਉਨ੍ਹਾਂ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਜਾਖੜ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਲੰਗਾਹ ਨੂੰ 'ਸੁੱਚਾ' ਕਰਨ 'ਤੇ ਬਵਾਲ, ਭੜਕੇ ਭਾਈ ਮਾਝੀ ਨੇ ਸੁਖਬੀਰ ਤੇ ਮਜੀਠੀਆ 'ਤੇ ਦਿੱਤਾ ਵੱਡਾ ਬਿਆਨ

ਇਥੇ ਦੱਸਣਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਤਰਾਸਦੀ ਤੋਂ ਬਾਅਦ ਬੀਤੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਵਲੋਂ ਆਪਣੀ ਹੀ ਸਰਕਾਰ ਖ਼ਿਲਾਫ਼ ਬਿਗੁਲ ਵਜਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧਾ ਨਿਸ਼ਾਨੇ 'ਤੇ ਲਿਆ ਸੀ। ਦੋਵਾਂ ਨੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਅਤੇ ਜ਼ਹਿਰੀਲੀ ਸ਼ਰਾਬ ਕਾਰਣ ਮਾਝੇ 'ਚ ਵਾਪਰੀ ਤਰਾਸਦੀ ਅਤੇ ਪੰਜਾਬ ਦੇ ਸ਼ਰਾਬ ਮਾਫੀਏ ਦੀ ਸੀ. ਬੀ. ਆਈ. ਅਤੇ ਈ. ਡੀ. ਤੋਂ ਜਾਂਚ ਕਰਾਏ ਜਾਣ ਦੀ ਮੰਗ ਕੀਤੀ। ਦੋਵਾਂ ਨੇ ਸਪੱਸ਼ਟ ਕੀਤਾ ਕਿ ਉੁਨ੍ਹਾਂ ਨੂੰ ਪੰਜਾਬ ਸਰਕਾਰ ਦੀ ਜਾਂਚ 'ਤੇ ਭਰੋਸਾ ਨਹੀਂ ਹੈ। ਇਸ 'ਤੇ ਰਾਜਪਾਲ ਨੇ ਭਰੋਸਾ ਦਿੱਤਾ ਕਿ ਉਹ ਕੇਂਦਰ ਸਰਕਾਰ ਨੂੰ ਇਹ ਮੰਗ ਲਿਖ਼ਤੀ ਤੌਰ 'ਤੇ ਭੇਜ ਦੇਣਗੇ। ਇਸ ਤੋਂ ਪਹਿਲਾਂ ਵੀ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਕਈ ਵਾਰ ਪੰਜਾਬ ਸਰਕਾਰ ਅਤੇ ਖ਼ਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹੇ ਹਨ।

ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਤਰਾਸਦੀ 'ਤੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਸਰਕਾਰ ਨੂੰ ਚਿਤਾਵਨੀ


author

Gurminder Singh

Content Editor

Related News