PM ਦੇ ਅਹੁਦੇ ਦੀ ਮਰਿਆਦਾ ਨੂੰ ਲੈ ਕੇ ਸੁਨੀਲ ਜਾਖੜ ਦਾ ਕਾਂਗਰਸ ''ਤੇ ਵੱਡਾ ਹਮਲਾ

Friday, Feb 06, 2026 - 09:03 PM (IST)

PM ਦੇ ਅਹੁਦੇ ਦੀ ਮਰਿਆਦਾ ਨੂੰ ਲੈ ਕੇ ਸੁਨੀਲ ਜਾਖੜ ਦਾ ਕਾਂਗਰਸ ''ਤੇ ਵੱਡਾ ਹਮਲਾ

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੇ ਕੁਝ ਸਾਂਸਦਾਂ ਦੇ ਵਿਹਾਰ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਜਾਖੜ ਨੇ ਕਿਹਾ ਕਿ ਕਾਂਗਰਸੀ ਸਾਂਸਦਾਂ ਦੇ ਪਿਛਲੇ ਰਿਕਾਰਡ ਨੂੰ ਦੇਖਦਿਆਂ, ਉਨ੍ਹਾਂ ਦੇ ਕਿਸੇ ਵੀ ਅਣਉਚਿਤ ਆਚਰਣ ਦੀ ਸ਼ੰਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਰਿਆਦਾ ਉਨੀ ਹੀ ਮਹੱਤਵਪੂਰਨ ਹੈ ਜਿੰਨੀ ਪ੍ਰਧਾਨ ਮੰਤਰੀ ਦੀ ਸੁਰੱਖਿਆ।

 ਸੋਸ਼ਲ ਮੀਡੀਆ 'ਤੇ ਸਾਂਝੇ ਕੀਤੇ ਆਪਣੇ ਸੰਦੇਸ਼ ਵਿੱਚ ਜਾਖੜ ਨੇ ਪੰਜਾਬ ਕਾਂਗਰਸ ਦੇ ਆਗੂਆਂ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿੱਚ ਅੱਜ ਉਹ ਲੋਕ ਕਾਂਗਰਸ ਦੀਆਂ ਬੈਂਚਾਂ 'ਤੇ ਬੈਠੇ ਹਨ, ਜਿਨ੍ਹਾਂ ਨੇ 2022 ਵਿੱਚ ਫਿਰੋਜ਼ਪੁਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਆਗੂ ਕਾਂਗਰਸ ਹਾਈਕਮਾਂਡ ਦੀਆਂ ਨਜ਼ਰਾਂ ਵਿੱਚ ਆਉਣ ਅਤੇ ਉਨ੍ਹਾਂ ਦੀ ਕ੍ਰਿਪਾ ਹਾਸਲ ਕਰਨ ਲਈ ਕਿਸੇ ਵੀ ਹੱਦ ਤੱਕ ਗਿਰ ਸਕਦੇ ਹਨ।

ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਧੰਨਵਾਦ ਮਤੇ 'ਤੇ ਜਵਾਬ ਦੇਣ ਤੋਂ ਰੋਕਣਾ ਕਿਸੇ ਵਿਅਕਤੀ ਦਾ ਅਪਮਾਨ ਨਹੀਂ, ਸਗੋਂ ਇਹ ਪ੍ਰਧਾਨ ਮੰਤਰੀ ਦੇ ਸੰਵਿਧਾਨਕ ਅਹੁਦੇ ਦੀ ਮਰਿਆਦਾ 'ਤੇ ਇੱਕ ਸੋਚੀ-ਸਮਝੀ ਚੋਟ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਕੋਲ ਤਰਕ ਖਤਮ ਹੋ ਜਾਂਦੇ ਹਨ, ਤਾਂ ਉਹ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੰਦੀ ਹੈ। ਆਪਣੇ ਬਿਆਨ ਦੇ ਅਖੀਰ ਵਿੱਚ ਉਨ੍ਹਾਂ ਮੁਜ਼ੱਫਰ ਵਾਰਸੀ ਦੇ ਸ਼ੇਅਰ ਰਾਹੀਂ ਕਾਂਗਰਸ 'ਤੇ ਤੰਜ ਕੱਸਦਿਆਂ ਕਿਹਾ, "ਔਰੋਂ ਕੇ ਖਿਆਲਾਤ ਕੀ ਲੇਤੇ ਹੈਂ ਤਲਾਸ਼ੀ, ਔਰ ਅਪਨੇ ਗਿਰੇਬਾਨ ਮੇਂ ਝਾਂਕਾ ਨਹੀਂ ਜਾਤਾ"।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News