ਬੇਅਦਬੀ ਦੇ ਮੁੱਦੇ ''ਤੇ ਸੁਨੀਲ ਜਾਖੜ ਦਾ ਵੱਡਾ ਬਿਆਨ-ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸੁਆਗਤ ਕਰਾਂਗੇ (ਵੀਡੀਓ)
Thursday, Jul 10, 2025 - 02:28 PM (IST)

ਚੰਡੀਗੜ੍ਹ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਵਰਕਿੰਗ ਸੂਬਾ ਪ੍ਰਧਾਨ ਵਲੋਂ ਸਾਂਝੇ ਤੌਰ 'ਤੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਬੇਅਦਬੀ ਦੇ ਮੁੱਦੇ ਨੂੰ ਭਾਜਪਾ ਬਹੁਤ ਹੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜੇਕਰ ਪੰਜਾਬ ਸਰਕਾਰ ਦਾ ਇਸ ਮੁੱਦੇ 'ਤੇ ਗੰਭੀਰਤਾ ਨਾਲ ਕੰਮ ਕਰਨ ਦਾ ਇਰਾਦਾ ਹੈ ਤਾਂ ਅਸੀਂ ਇਸ ਗੱਲ ਦਾ ਸੁਆਗਤ ਕਰਦੇ ਹਾਂ ਪਰ ਸਰਕਾਰ ਵਲੋਂ ਲੋਕਾਂ ਅੰਦਰ ਭੰਬਲਭੂਸਾ ਪੈਦਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Punjab : ਵੱਡੀ ਸਕੀਮ ਲਈ ਵਿਦਿਆਰਥੀਆਂ ਦੇ DOCUMENTS ਤਿਆਰ ਰੱਖਣ ਦੇ ਹੁਕਮ, ਜਲਦੀ ਹੀ...
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਮੁੱਦੇ 'ਤੇ ਕਿਸੇ ਵੀ ਤਰ੍ਹਾਂ ਦਾ ਐਕਸ਼ਨ ਨਹੀਂ ਲਿਆ ਗਿਆ। ਉਨ੍ਹਾਂ ਨੇ ਸਰਕਾਰ ਤੋਂ ਇਸ ਬਿੱਲ ਦੇ ਖਰੜੇ ਬਾਰੇ ਸਵਾਲ ਕੀਤੇ ਹਨ। ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ ਬਾਰੇ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਕੁੜਤੇ-ਪਜਾਮੇ ਸਿਊਂਦੇ ਸਨ, ਜਿਸ ਤੋਂ ਬਾਅਦ ਪਰਿਵਾਰ ਨੇ ਅੱਗੇ ਤੋਂ ਅੱਗੇ ਮਿਹਨਤ ਕਰਕੇ ਤਰੱਕੀ ਕੀਤੀ ਅਤੇ ਨਾਂ ਵੀ ਕਮਾਇਆ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਘੱਗਰ 'ਚ ਵਧਿਆ ਪਾਣੀ ਦਾ ਲੈਵਲ, ਇੱਧਰ ਨਾ ਆਉਣ ਲਈ ADVISORY ਜਾਰੀ
ਇਹ ਪਰਿਵਾਰ 500 ਪਰਿਵਾਰਾਂ ਨੂੰ ਅੱਜ ਦੀ ਤਾਰੀਖ਼ 'ਚ ਰੁਜ਼ਗਾਰ ਦੇ ਰਿਹਾ ਹੈ ਇਸ ਲਈ ਉਨ੍ਹਾਂ ਨੂੰ ਵਿਧਾਨ ਸਭਾ 'ਚ ਵਿਸ਼ੇਸ਼ ਸ਼ਰਧਾਂਜਲੀ ਦਿੱਤੀ ਜਾਣੀ ਚਾਹੀਦੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8