ਸੁਨੀਲ ਜਾਖੜ ਦੀ ਜਿੱਤ ''ਤੇ ਕਾਂਗਰਸੀਆਂ ਨੇ ਵੰਡੇ ਲੱਡੂ

10/15/2017 4:56:19 PM

ਸ੍ਰੀ ਮੁਕਤਸਰ ਸਾਹਿਬ (ਦਰਦੀ)- ਗੁਰਦਾਸਪੁਰ ਉਪ ਚੋਣ ਵਿਚ ਸੁਨੀਲ ਜਾਖੜ ਦੀ ਸ਼ਾਨਦਾਰ ਜਿੱਤ 'ਤੇ ਕਾਂਗਰਸੀ ਵਰਕਰਾਂ ਨੇ ਭਿੰਦਰ ਸ਼ਰਮਾ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਕੋਟਕਪੂਰਾ ਚੌਕ ਵਿਚ ਪਟਾਕੇ ਚਲਾ ਕੇ ਖੁਸ਼ੀ ਮਨਾਉਂਦੇ ਹੋਏ ਲੱਡੂ ਵੰਡੇ। ਇਸ ਮੌਕੇ ਭਾਰੀ ਗਿਣਤੀ 'ਚ ਸਥਾਨਕ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ। 
ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਾਕ ਕਾਂਗਰਸ ਪ੍ਰਧਾਨ ਭਿੰਦਰ ਸ਼ਰਮਾ ਨੇ ਕਿਹਾ ਕਿ ਸੁਨੀਲ ਜਾਖੜ ਦੀ ਜਿੱਤ ਨੇ ਭਾਜਪਾ ਸਰਕਾਰ ਦੀ ਨੋਟਬੰਦੀ ਤੇ ਜੀ. ਐੱਸ. ਟੀ. ਦੇ ਗਲਤ ਲਏ ਫੈਸਲਿਆਂ ਵਿਰੁੱਧ ਫਤਵਾ ਦਿੱਤਾ ਹੈ। ਇਸ ਨਾਲ ਕਾਂਗਰਸੀ ਵਰਕਰਾਂ ਦੇ ਹੌਸਲੇ ਵਧੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਬਹੁ ਗਿਣਤੀ ਨਾਲ ਜਿੱਤ ਪ੍ਰਾਪਤ ਕਰੇਗੀ। ਇਸ ਸਮੇਂ ਮੰਗਤ ਰਾਮ ਸ਼ਰਮਾ, ਮਨਜੀਤ ਸਿੰਘ ਬਰਾੜ ਫੱਤਣਵਾਲਾ, ਸਤਪਾਲ ਬਾਂਸਲ, ਦਰਸ਼ਨ ਲਾਲ ਗਰੋਵਰ, ਗੋਬਿੰਦ ਸਿੰਘ ਦਾਬੜਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।


Related News