ਸੁਨੀਲ ਜਾਖੜ ਦੀ ਜਿੱਤ ਨੇ ਭਾਜਪਾ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ : ਜਿੰਦਲ

10/19/2017 1:11:07 PM


ਸਮਾਣਾ (ਦਰਦ)- ਗੁਰਦਾਸਪੁਰ ਜ਼ਿਮਨੀ ਚੋਣ 'ਚ ਸੁਨੀਲ ਜਾਖੜ ਦੀ ਹੋਈ ਭਾਰੀ ਜਿੱਤ ਨੇ ਇੱਕ ਵਾਰ ਕੇਂਦਰ ਵਿਚ ਰਾਜ ਕਰ ਰਹੀ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ। ਸਾਲ 2019 'ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਕਰ ਦਿੱਤੀ ਹੈ। ਇਹ ਪ੍ਰਗਟਾਵਾ ਸੋਸ਼ਲ ਮੀਡੀਆ ਸੈੱਲ ਦੇ ਜ਼ਿਲਾ ਪਟਿਆਲਾ ਦੇ ਪ੍ਰਧਾਨ ਸਜਿੰਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਦਾ ਕਰੀਬ 2 ਲੱਖ ਵੋਟਾਂ ਨਾਲ ਜਿੱਤਣਾ ਕੇਂਦਰ ਦੀ ਮੌਜੂਦਾ ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਜਲਦੀ ਹੀ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹਣ ਦੇ ਨਾਲ-ਨਾਲ ਲੋਕਾਂ ਨਾਲ ਕੀਤਾ ਹਰ ਵਾਅਦਾ ਵੀ ਪੂਰਾ ਕਰਨ ਜਾ ਰਿਹਾ ਹੈ। ਜਿੰਦਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਜੀ. ਐੱਸ. ਟੀ. ਅਤੇ ਨੋਟਬੰਦੀ ਦੇ ਫੈਸਲੇ ਲਾਗੂ ਕਰ ਕੇ ਜਿੱਥੇ ਦੇਸ਼ ਦੀ ਆਰਥਿਕ ਸਥਿਤੀ ਨੂੰ ਕਮਜ਼ੋਰ ਕੀਤਾ ਹੈ, ਉਥੇ ਹੀ ਵਪਾਰੀ ਵਰਗ ਅਤੇ ਹੇਠਲੇ ਵਰਗ ਦੇ ਲੋਕਾਂ ਦਾ ਭਾਰੀ ਨੁਕਸਾਨ ਕਰ ਕੇ ਦੇਸ਼ ਨੂੰ ਮੰਦਹਾਲੀ ਵੱਲ ਧੱਕ ਦਿੱਤਾ ਹੈ। 
ਇਸ ਮੌਕੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਦੀਪ ਸ਼ਰਮਾ, ਸੋਸ਼ਲ ਮੀਡੀਆ ਸਮਾਣਾ ਦੇ ਪ੍ਰਧਾਨ ਟਿੰਕਾ ਗਾਜੇਵਾਸ, ਸੋਸ਼ਲ ਮੀਡੀਆ ਪਟਿਆਲਾ ਦੇ ਵਾਈਸ ਚੇਅਰਮੈਨ ਦੇਵਕੀ ਨੰਦਨ ਸਿੰਗਲਾ, ਜਿੰਦਰ ਬੱਲੀ, ਸੁਸ਼ੀਲ ਧੀਮਾਨ, ਉਮਰ ਦਰਾਜ, ਸਾਗਰ ਸ਼ਰਮਾ, ਜੀਵਨ ਕੁਮਾਰ ਅਤੇ ਕਾਕਾ ਹਰਜੀਤ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।