ਕੈਪਟਨ ਨੇ ਰਾਹ ਦਿਖਾਇਆ, ਗੇਂਦ ਹੁਣ ਆਮ ਆਦਮੀ ਪਾਰਟੀ ਦੇ ਪਾਲੇ ''ਚ : ਜਾਖੜ

Tuesday, Oct 20, 2020 - 06:17 PM (IST)

ਜਲੰਧਰ (ਧਵਨ) : ਪੰਜਾਬ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਪ੍ਰਭਾਵ ਖ਼ਤਮ ਕਰਨ ਲਈ ਪੇਸ਼ ਕੀਤੇ ਗਏ 4 ਬਿੱਲਾਂ ਨੂੰ ਇਤਿਹਾਸਕ ਦੱਸਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਰਾਹ ਦਿਖਾ ਦਿੱਤਾ ਹੈ ਅਤੇ ਹੁਣ ਗੇਂਦ ਆਮ ਆਦਮੀ ਪਾਰਟੀ ਦੇ ਪਾਲੇ ਵਿਚ ਆ ਗਈ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ 'ਚ ਗੂੰਜਿਆ ਸਿੱਧੂ ਦਾ ਚਪੇੜ ਵਾਲਾ ਬਿਆਨ, ਮੰਤਰੀਆਂ ਤੇ ਵਿਧਾਇਕਾਂ ਨੇ ਥਾਪੜੇ ਮੇਜ

ਜਾਖੜ ਨੇ ਕਿਹਾ ਕਿ ਪੰਜਾਬ ਹੀ ਨਹੀਂ ਸਗੋਂ ਹੋਰਨਾਂ ਸੂਬਾ ਸਰਕਾਰਾਂ ਨੂੰ ਵੀ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਵਿਧਾਨ ਸਭਾ ਵਿਚ ਅਜਿਹੇ ਪ੍ਰਸਤਾਵ ਲਿਆਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਹਿਲ ਤਾਂ ਕੈਪਟਨ ਨੇ ਕਰ ਦਿੱਤੀ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੀ ਦਿੱਲੀ ਵਿਚ ਕੇਜਰੀਵਾਲ ਸਰਕਾਰ ਨੂੰ ਵੀ ਅਜਿਹਾ ਹੀ ਪ੍ਰਸਤਾਵ ਦਿੱਲੀ ਵਿਧਾਨ ਸਭਾ ਵਿਚ ਲਿਆ ਕੇ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਖ਼ਿਲਾਫ਼ ਸਟੈਂਡ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਵਿਚ ਕਾਫੀ ਹੋ-ਹੱਲਾ ਮਚਾ ਰਹੇ ਸਨ ਪਰ ਸਥਿਤੀ ਪੂਰੀ ਤਰ੍ਹਾਂ ਨਾਲ ਸਾਫ ਹੋ ਗਈ।

ਇਹ ਵੀ ਪੜ੍ਹੋ :  ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੇ ਮਹਿਕਮੇ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ

ਕੈਪਟਨ ਅਮਰਿੰਦਰ ਸਰਕਾਰ ਨੇ ਇਤਿਹਾਸਕ ਕਦਮ ਚੁੱਕ ਲਏ ਹਨ, ਜਿਸ ਦੀ ਪਾਲਣਾ ਕੇਜਰੀਵਾਲ ਸਰਕਾਰ ਨੇ ਕਰਨੀ ਹੈ। ਉਨ੍ਹਾਂ ਕਿਹਾ ਕਿ ਹੁਣ ਦੇਖਣਾ ਇਹ ਹੈ ਕਿ ਕੇਜਰੀਵਾਲ ਸਰਕਾਰ ਇਸ ਸੰਬੰਧੀ ਅੱਗੇ ਕੀ ਕਦਮ ਚੁੱਕਦੀ ਹੈ ਅਤੇ ਦਿੱਲੀ ਵਿਚ ਉਨ੍ਹਾਂ ਦਾ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੀ ਸਟੈਂਡ ਰਹਿੰਦਾ ਹੈ।

ਇਹ ਵੀ ਪੜ੍ਹੋ :  ਘਰ 'ਚ ਵੜ ਕੇ ਕਤਲ ਕੀਤੇ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ


Gurminder Singh

Content Editor

Related News