ਸੱਜਣ ਕੁਮਾਰ ਦੀ ਸਜ਼ਾ ''ਤੇ ਜਾਖੜ ਦੇ ਬੋਲ, ''''ਕਾਨੂੰਨ ਤੋਂ ਉੱਪਰ ਕੋਈ ਨਹੀਂ''''
Monday, Dec 17, 2018 - 01:19 PM (IST)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਉਮਰਕੈਦ ਦੀ ਸਜ਼ਾ ਬਾਰੇ ਬੋਲਦਿਆਂ ਕਿਹਾ ਗਿਆ ਹੈ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ ਅਤੇ ਅਪਰਾਧ 'ਚ ਸ਼ਾਮਲ ਲੋਕਾਂ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਸਬੰਧੀ ਟਵੀਟ ਕਰਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕਾਨੂੰਨ ਨੇ ਆਪਣਾ ਰਸਤਾ ਅਖਤਿਆਰ ਕੀਤਾ ਹੈ ਅਤੇ ਇਸ ਫੈਸਲੇ ਨਾਲ ਲੋਕਾਂ 'ਚ ਕਾਨੂੰਨ ਪ੍ਰਤੀ ਭਰੋਸਾ ਵਧੇਗਾ। ਸੁਨੀਲ ਜਾਖੜ ਨੇ ਕਿਹਾ ਕਿ ਅਜਿਹੇ ਮਾਮਲੇ 'ਚ ਦੋਸ਼ੀ ਵਿਅਕਤੀਆਂ ਨੂੰ ਸਿਆਸੀ ਜੀਵਨ ਛੱਡ ਦੇਣਾ ਚਾਹੀਦਾ ਹੈ।