ਦੇਸ਼ ਵਾਸੀਆਂ ਨਾਲ ਕੀਤੇ ਵਾਅਦੇ ਵੀ ਪੂਰੇ ਕਰਨ ਮੋਦੀ: ਜਾਖੜ
Saturday, Dec 22, 2018 - 06:39 PM (IST)

ਗੁਰਦਾਸਪੁਰ (ਗੁਰਪ੍ਰੀਤ)— ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ 3 ਜਨਵਰੀ ਨੂੰ ਹੋਣ ਵਾਲੀ ਨਰਿੰਦਰ ਮੋਦੀ ਦੀ ਰੈਲੀ ਦਾ ਉਹ ਸੁਆਗਤ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਰਿੰਦਰ ਮੋਦੀ ਰੈਲੀ ਜ਼ਰੂਰ ਕਰਨ ਪਰ ਕੇਂਦਰ ਦੀ ਸੱਤਾ 'ਚ ਆਉਣ ਤੋਂ ਪਹਿਲਾਂ ਜੋ ਵਾਅਦੇ ਉਨ੍ਹਾਂ ਨੇ ਦੇਸ਼ ਦੇ ਨੌਜਵਾਨਾਂ ਅਤੇ ਦੇਸ਼ ਵਾਸੀਆਂ ਨਾਲ ਕੀਤੇ ਸਨ, ਉਨ੍ਹਾਂ ਨੂੰ ਵੀ ਉਹ ਪੂਰਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਰੈਲੀ ਗੁਰਦਾਸਪੁਰ ਦੀ ਬਜਾਏ ਬਟਾਲਾ ਅਤੇ ਧਾਲੀਵਾਲ ਹੋਣੀ ਚਾਹੀਦੀ ਸੀ।
ਦਾਦੂਵਾਲ ਵੱਲੋਂ ਜ਼ਬਰਨ ਬਰਗਾੜੀ ਮੋਰਚਾ ਚੁੱਕੇ ਜਾਣ ਦੇ ਬਿਆਨ 'ਤੇ ਬੋਲਦੇ ਜਾਖੜ ਨੇ ਕਿਹਾ ਕਿ ਬਰਗਾੜੀ ਮੋਰਚੇ 'ਚ ਜੋ ਵੀ ਮੰਗਾਂ ਰੱਖੀਆਂ ਗਈਆਂ ਸਨ, ਉਹ ਪੰਜਾਬ ਸਰਕਾਰ ਵੱਲੋਂ ਪੂਰੀਆਂ ਕੀਤੀਆਂ ਗਈਆਂ ਹਨ, ਜਿਸ ਕਰਕੇ ਬਰਗਾੜੀ ਮੋਰਚਾ ਖਤਮ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਦਾਦਾਲ ਨੂੰ ਚਾਹੀਦਾ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਮੰਗ ਨੂੰ ਲੈ ਕੇ ਧਰਨਾ ਦੇਣਾ ਹੈ ਤਾਂ ਇਹ ਉਨ੍ਹਾਂ ਦਾ ਹੱਕ ਹੈ। ਉਹ ਵੱਖ ਤੋਂ ਧਰਨਾ ਦੇ ਸਕਦੇ ਹਨ।