ਗੁਰਦਾਸਪੁਰ ਤੋਂ ਹੀ ਲੋਕ ਸਭਾ ਚੋਣ ਲੜਨਗੇ ਸੁਨੀਲ ਜਾਖੜ! (ਵੀਡੀਓ)

Friday, Jan 11, 2019 - 05:23 PM (IST)

ਗੁਰਦਾਸਪੁਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਉਹ ਗੁਰਦਾਸਪੁਰ ਤੋਂ ਹੀ ਲੋਕ ਸਭਾ ਚੋਣਾਂ ਲੜਨਗੇ ਪਰ ਇਸ ਬਾਰੇ ਅੰਤਿਮ ਫੈਸਲਾ ਹਾਈਕਮਾਨ ਹੀ ਕਰੇਗੀ। ਇਸ ਮੌਕੇ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ 'ਤੇ ਖੂਬ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ ਪੰਜਾਬ 'ਚ 'ਆਪ' ਦਾ ਬੁਰਾ ਹਾਲ ਹੈ ਅਤੇ ਸਮਝੌਤੇ ਦੀ ਲੋੜ ਨਹੀਂ ਹੈ। ਉਨ੍ਹਾਂ ਨੇ 'ਆਪ' ਦੀ ਵੱਖਰੀ ਰਾਜਨੀਤੀ 'ਤੇ ਵਿਅੰਗ ਕਰਦਿਆਂ ਸ਼ਾਬਾਸ਼ੀ ਦਿੱਤੀ ਹੈ। ਸੁਖਬੀਰ ਬਾਦਲ ਨੂੰ ਘੇਰਦਿਆਂ ਸੁਨੀਲ ਜਾਖੜ ਨੇ ਸਵਾਲ ਕੀਤਾ ਕਿ ਇਕ ਵੀ ਕਿਸਾਨ ਦਾ ਕਰਜ਼ਾ ਅਕਾਲੀ ਦਲ ਨੇ ਮੁਆਫ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀਆਂ ਨਜ਼ਰਾਂ 'ਚ ਰਾਹੁਲ ਗਾਂਧੀ ਤੇ ਨਵਜੋਤ ਸਿੰਘ ਸਿੱਧੂ ਰੜਕ ਰਹੇ ਹਨ। ਰਾਖਵੇਂਕਰਨ 'ਤੇ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਕੋਲ ਨੌਕਰੀਆਂ ਤਾਂ ਹੈ ਨਹੀਂ ਪਰ ਰਾਖਵਾਂਕਰਨ ਦੀ ਉਹ ਹਵਾ ਦਾ ਕਰਨਗੇ।


author

Babita

Content Editor

Related News