ਜਾਖੜ ਵਲੋਂ ਸ਼੍ਰੀਲੰਕਾ ''ਚ ਹੋਏ ਬੰਬ ਧਮਾਕਿਆਂ ਦੀ ਨਿਖੇਧੀ
Monday, Apr 22, 2019 - 10:18 AM (IST)

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੀਲੰਕਾ 'ਚ ਬੀਤੇ ਦਿਨ ਹੋਏ ਸੀਰੀਅਲ ਬੰਬ ਧਮਾਕਿਆਂ ਨੂੰ ਮਨੁੱਖਤਾ ਵਿਰੋਧੀ ਕਰਾਰ ਦਿੱਤਾ ਹੈ। ਸੁਨੀਲ ਜਾਖੜ ਨੇ ਇਨ੍ਹਾਂ ਧਮਾਕਿਆਂ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਨੁੱਖਤਾ ਵਿਰੋਧੀ ਅਜਿਹੇ ਲੋਕ ਦੁਨੀਆ ਦੀ ਅਮਨ-ਸ਼ਾਂਤੀ ਅਤੇ ਭਾਈਚਾਰੇ ਲਈ ਸਭ ਤੋਂ ਵੱਡਾ ਖਤਰਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਕਿਸੇ ਵੀ ਰੂਪ 'ਚ ਸਹਿਣਯੋਗ ਨਹੀਂ ਹੈ ਅਤੇ ਇਸ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।