ਜਾਖੜ ਨੇ ਸੰਨੀ ਦਿਓਲ ਨੂੰ ਦਿੱਤੀ ਵਧਾਈ

05/23/2019 6:26:00 PM

ਗੁਰਦਾਸਪੁਰ (ਵਿਨੋਦ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੇ ਉਨ੍ਹਾਂ ਦੀ ਚੋਣ ਨੂੰ ਆਪਣੀ ਚੋਣ ਸਮਝ ਕੇ ਲੜਿਆ ਹੈ ਅਤੇ ਉਹ ਉਨ੍ਹਾਂ ਦੇ ਹਮੇਸ਼ਾ ਕਰਜ਼ਈ ਰਹਿਣਗੇ। ਇਸ ਮੌਕੇ ਉਨ੍ਹਾਂ ਨੇ ਜੇਤੂ ਉਮੀਦਵਾਰ ਸੰਨੀ ਦਿਓਲ ਨੂੰ ਵਧਾਈ ਦਿੰਦਿਆ ਆਉਣ ਵਾਲੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

ਉਨ੍ਹਾਂ ਨੇ ਲੋਕਤੰਤਰ ਦੇ ਇਸ ਮਹਾਤਿਓਹਾਰ 'ਚ ਸ਼ਿਰਕਤ ਲਈ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਚੰਗੀ ਗੱਲ ਰਹੀ ਹੈ ਕਿ ਪੂਰੀ ਚੋਣਾਂ ਪ੍ਰਕਿਰਿਆ ਦੌਰਾਨ ਹਲਕੇ 'ਚ ਕੋਈ ਘਟਨਾ ਨਹੀਂ ਵਾਪਰੀ ਹੈ ਅਤੇ ਉਨ੍ਹਾਂ ਨੇ ਚੋਣ ਨਤੀਜਿਆਂ ਤੋਂ ਬਾਅਦ ਵੀ ਇਸੇ ਤਰ੍ਹਾਂ ਆਪਸੀ ਭਾਈਚਾਰਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਗੁਰਦਾਸਪੁਰ ਤੋਂ ਸੰਨੀ ਦਿਓਲ ਜੇਤੂ ਰਹੇ ਹਨ। ਸੰਨੀ ਦਿਓਲ ਨੇ 77,107 ਵੋਟਾਂ ਦੇ ਫਰਕ ਨਾਲ ਇਸ ਸੀਟ 'ਤੇ ਜਿੱਤ ਹਾਸਲ ਕੀਤੀ ਹੈ। 

Anuradha

This news is Content Editor Anuradha