ਕਰਤਾਰਪੁਰ ਲਾਂਘੇ ਸਬੰਧੀ ਸੁਨੀਲ ਜਾਖੜ ਨੇ ਕੇਂਦਰ ''ਤੇ ਲਾਏ ਦੋਸ਼
Thursday, Oct 31, 2019 - 03:32 PM (IST)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਰਤਾਰਪੁਰ ਲਾਂਘੇ ਦੇ ਕੰਮ 'ਚ ਦੇਰੀ ਲਈ ਕੇਂਦਰ ਸਰਕਾਰ 'ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਕਈ ਤਰ੍ਹਾਂ ਦੀਆਂ ਰੁਕਾਵਟਾਂ ਪਾਉਣ ਕਾਰਨ ਅਜੇ ਤੱਕ ਲਾਂਘੇ ਦਾ ਕੰਮ ਨੇਪਰੇ ਨਹੀਂ ਚੜ੍ਹ ਸਕਿਆ ਹੈ। ਨਵਜੋਤ ਸਿੱਧੂ ਨੂੰ ਪਾਕਿਸਤਾਨ ਬੁਲਾਏ ਜਾਣ 'ਤੇ ਜਾਖੜ ਨੇ ਕਿਹਾ ਕਿ ਕਰਤਾਰਪੁਰ ਲਾਂਘੇ 'ਚ ਸਿੱਧੂ ਦਾ ਵੱਡਾ ਯੋਗਦਾਨ ਹੈ ਅਤੇ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਲਈ ਹੀ ਪਾਕਿਸਤਾਨ ਵਲੋਂ ਨਵਜੋਤ ਸਿੱਧੂ ਅਤੇ ਡਾ. ਮਨਮੋਹਨ ਸਿੰਘ ਨੂੰ ਸੱਦਾ ਦਿੱਤਾ ਗਿਆ ਹੈ। ਕਰਤਾਰਪੁਰ ਲਾਂਘੇ ਲਈ 20 ਡਾਲਰ ਦੀ ਫੀਸ 'ਤੇ ਜਾਖੜ ਨੇ ਕਿਹਾ ਕਿ ਅਕਾਲੀ ਦਲ ਨੂੰ ਮੋਦੀ ਸਰਕਾਰ ਤੋਂ ਇਹ ਫੀਸ ਮੁਆਫ ਕਰਾਉਣੀ ਚਾਹੀਦੀ ਹੈ।