ਕਾਂਗਰਸੀ ਵਿਧਾਇਕ ਦੇ ਫੋਨ ਟੈਪਿੰਗ ਮਾਮਲੇ ''ਤੇ ਭੜਕੇ ਜਾਖੜ, ਜਾਣੋ ਕੀ ਬੋਲੇ

Saturday, Nov 23, 2019 - 11:47 AM (IST)

ਚੰਡੀਗੜ੍ਹ : ਪੰਜਾਬ ਪੁਲਸ ਵਲੋਂ ਸਮਾਣਾ ਤੋਂ ਵਿਧਾਇਕ ਰਾਜਿੰਦਰ ਸਿੰਘ ਦੇ ਫੋਨ ਟੈਪਿੰਗ ਦੇ ਮਾਮਲੇ 'ਤੇ ਪੂਰੀ ਪੰਜਾਬ ਕਾਂਗਰਸ 'ਚ ਹਲਚਲ ਮਚੀ ਹੋਈ ਹੈ। ਇਸ ਬਾਰੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਵਿਸਥਾਰ ਨਾਲ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਚੁਣੇ ਗਏ ਨੁਮਾਇੰਦਿਆਂ ਦੇ ਫੋਨ ਟੈਪ ਕੀਤੇ ਜਾ ਰਹੇ ਹਨ।

ਕਾਂਗਰਸੀ ਵਿਧਾਇਕਾਂ ਨੂੰ ਲੱਗਦਾ ਹੈ ਕਿ ਇਹ ਪਾਰਟੀ ਲਈ ਸ਼ਰਮਿੰਦਗੀ ਵਾਲੀ ਗੱਲ ਹੈ ਕਿ ਕਾਂਗਰਸ ਵਿਧਾਇਕਾਂ ਵਲੋਂ ਪੰਜਾਬ ਪੁਲਸ ਨਾਲ ਗੱਲਬਾਤ ਨੂੰ ਜਨਤਕ ਕੀਤਾ ਗਿਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ਫੋਨ ਟੈਪਿੰਗ ਅਤੇ ਰਿਕਾਰਡ ਕੀਤੀ ਗਈ ਗੱਲਬਾਤ ਦੋ ਵੱਖਰੇ ਵਿਸ਼ੇ ਹਨ ਪਰ ਦੋਵੇਂ ਹੀ ਚਿੰਤਾ ਦੇ ਵਿਸ਼ੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦਾ ਸੁਝਾਅ ਹੈ ਕਿ ਇਸ ਮੁੱਦੇ 'ਤੇ ਵਿਧਾਨ ਸਭਾ 'ਚ ਬਹਿਸ ਹੋਣੀ ਚਾਹੀਦੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਫੋਨ ਟੈਪਿੰਗ ਗ੍ਰਹਿ ਸਕੱਤਰ ਅਤੇ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਦੀ ਇਜਾਜ਼ਤ ਤੋਂ ਬਿਨਾ ਨਹੀਂ ਹੋ ਸਕਦੀ। ਇਸ ਲਈ ਇਹ ਵਿਧਾਇਕਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ।
 


Babita

Content Editor

Related News