ਸ੍ਰੀ ਨਨਕਾਣਾ ਸਾਹਿਬ ਦੀ ਘਟਨਾ ਬਾਰੇ ਸੁਨੀਲ ਜਾਖੜ ਦੀ ਮੋਦੀ ਨੂੰ ਨਸੀਹਤ

Monday, Jan 06, 2020 - 10:08 AM (IST)

ਸ੍ਰੀ ਨਨਕਾਣਾ ਸਾਹਿਬ ਦੀ ਘਟਨਾ ਬਾਰੇ ਸੁਨੀਲ ਜਾਖੜ ਦੀ ਮੋਦੀ ਨੂੰ ਨਸੀਹਤ

ਚੰਡੀਗੜ੍ਹ (ਰਮਨਜੀਤ) : ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਨੂੰ ਨਸੀਹਤ ਦਿੰਦਿਆਂ ਨਨਕਾਣਾ ਸਾਹਿਬ ਦੀ ਘਟਨਾ 'ਤੇ ਸਿਆਸਤ ਕਰਨ ਤੋਂ ਵਰਜਦਿਆਂ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਰਕੇ ਇਸ ਮਸਲੇ ਦਾ ਤੁਰੰਤ ਹੱਲ ਕੱਢਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ, ਕੇਂਦਰ ਸਰਕਾਰ ਵੀ ਤੁਰੰਤ ਪਾਕਿਸਤਾਨੀ ਸਰਕਾਰ ਕੋਲ ਇਹ ਮੁੱਦਾ ਪ੍ਰਭਾਵੀ ਤਰੀਕੇ ਨਾਲ ਚੁੱਕੇ ਅਤੇ ਸਿੱਖਾਂ ਦੀਆਂ ਭਾਵਨਾਵਾਂ ਤੇ ਰਾਜਨੀਤੀ ਕਰਨੀ ਬੰਦ ਕਰੇ।

ਜਾਖੜ ਨੇ ਕਿਹਾ ਕਿ ਇਹ ਮਸਲਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ 'ਤੇ ਸਿਆਸਤ ਕਰਕੇ ਕੇਂਦਰ ਸਰਕਾਰ ਆਪਣੇ ਕਾਲੇ ਕਾਨੂੰਨ ਨੂੰ ਸਹੀ ਠਹਿਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਸਮੂਹ ਸਿੱਖਾਂ ਲਈ ਬਹੁਤ ਹੀ ਮਹੱਤਵ ਪੂਰਨ ਸਥਾਨ ਰੱਖਦਾ ਹੈ ਅਤੇ ਇਸ ਨਾਲ ਜੁੜੀ ਇਸ ਮੰਦਭਾਗੀ ਘਟਨਾ ਤੇ ਸਿਆਸਤ ਕਰਨਾ ਭਾਜਪਾ ਦੀ ਨੀਵੀਂ ਸੋਚ ਦਾ ਪ੍ਰਤੀਕ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕੇਂਦਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਪਾਕਿਸਤਾਨ ਨਾਲ ਡਿਪਲੋਮੈਟਿਕ ਸਬੰਧਾਂ ਦੀ ਵਰਤੋਂ ਕਰਦਿਆਂ ਉਥੇ ਸਾਡੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਮਰਾਨ ਸਰਕਾਰ ਤੇ ਜ਼ੋਰ ਪਾਵੇਗਾ।


author

Babita

Content Editor

Related News