ਪੰਜਾਬ ਕਾਂਗਰਸ ਗਰੀਬਾਂ ਤੇ ਮਜ਼ਦੂਰਾਂ ਦੇ ਮਸਲਿਆਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਕਰੇਗੀ ਰੋਸ ਪ੍ਰਦਰਸ਼ਨ

Thursday, May 28, 2020 - 01:28 PM (IST)

ਪੰਜਾਬ ਕਾਂਗਰਸ ਗਰੀਬਾਂ ਤੇ ਮਜ਼ਦੂਰਾਂ ਦੇ ਮਸਲਿਆਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਕਰੇਗੀ ਰੋਸ ਪ੍ਰਦਰਸ਼ਨ

ਜਲੰਧਰ (ਧਵਨ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਗਰੀਬਾਂ ਅਤੇ ਮਜ਼ਦੂਰਾਂ ਦੇ ਮਸਲਿਆਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ। ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧ 'ਚ ਕਾਂਗਰਸ ਦੇ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਹੋਰ ਕਾਂਗਰਸੀ ਨੇਤਾਵਾਂ ਨੂੰ ਇਕ ਚਿੱਠੀ ਲਿਖ ਕੇ ਕਿਹਾ ਹੈ ਕਿ ਕੋਰੋਨਾ ਵਾਇਰਸ ਕਾਰਣ ਪੂਰੇ ਦੇਸ਼ 'ਚ ਲਾਕਡਾਊਨ ਦੀ ਸਥਿਤੀ ਬਣੀ ਹੋਈ ਹੈ, ਜਿਸ ਨਾਲ ਹਰੇਕ ਨਾਗਰਿਕ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੇਸ਼ ਦੇ ਗਰੀਬ ਅਤੇ ਮਜ਼ਦੂਰ ਵਰਗ ਦੀਆਂ ਮੁਸ਼ਕਲਾਂ ਸਭ ਤੋਂ ਜ਼ਿਆਦਾ ਵੱਧ ਚੁੱਕੀਆਂ ਹਨ।

ਇਹ ਵੀ ਪੜ੍ਹੋ ► ਸੜਕਾਂ 'ਤੇ ਪੈਦਲ ਤੁਰਨ ਵਾਲੇ ਮਜ਼ਦੂਰਾਂ ਸਬੰਧੀ ਕੈਪਟਨ ਵੱਲੋਂ ਸਖਤ ਹੁਕਮ, ਮੋਦੀ ਨੂੰ ਕੀਤੀ ਖਾਸ ਅਪੀਲ

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਸਾਰੇ ਕਾਂਗਰਸ ਸੰਸਦ ਮੈਂਬਰਾਂ, ਸਮੂਹ ਅਹੁਦਾਧਿਕਾਰੀਆਂ ਨੂੰ 28 ਮਈ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਾਈਵ ਹੋ ਕੇ ਆਪਣੇ ਵਿਚਾਰ ਜਨਤਾ ਦੇ ਸਾਹਮਣੇ ਰੱਖਣ ਲਈ ਕਿਹਾ ਹੈ ਤਾਂ ਕਿ ਮੋਦੀ ਸਰਕਾਰਾ ਦੀਆਂ ਅੱਖਾਂ ਖੁੱਲ੍ਹ ਸਕਣ। ਸਮੁੱਚੇ ਕਾਂਗਰਸੀ ਨੇਤਾ ਅਤੇ ਵਰਕਰ ਫੇਸਬੁਕ, ਟਵਿੱਟਰ, ਇੰਸਟਾਗ੍ਰਾਮ ਅਤੇ ਯੂ-ਟਿਊਬ ਆਦਿ 'ਤੇ ਲਾਈਵ ਹੋ ਕੇ 10-10 ਹਜ਼ਾਰ ਰੁਪਏ ਦੀ ਰਾਸ਼ੀ ਟ੍ਰਾਂਸਫਾਰ ਕਰਨ। ਪ੍ਰਦੇਸ਼ ਪ੍ਰਧਾਨ ਨੇ ਕਿਹਾ ਕਿ ਅਜਿਹੇ ਹਰੇਕ ਗਰੀਬ ਪਰਿਵਾਰ ਨੂੰ ਅਗਲੇ 6 ਮਹੀਨੇ ਤੱਕ 7500-7500 ਰੁਪਏ ਦੀ ਮਾਸਿਕ ਆਰਥਿਕ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ। ਇਸੇ ਤਰ੍ਹਾਂ ਜੋ ਪ੍ਰਵਾਸੀ ਆਪਣੇ ਘਰਾਂ ਨੂੰ ਜਾਣਾ ਚਾਹੁੰਦੇ ਹਨ ਉਨ੍ਹਾਂ ਲਈ ਮੁਫਤ ਰੇਲ ਸਹੂਲਤ ਦਿੱਤੀ ਜਾਵੇ। ਛੋਟੇ ਦੁਕਾਨਦਾਰਾਂ ਨੂੰ ਰੇਹੜੀ ਵਾਲਿਆਂ ਨੂੰ ਵੀ ਸਿੱਧੇ ਤੌਰ 'ਤੇ ਨਕਦ ਰਾਸ਼ੀ ਦਿੱਤੀ ਜਾਣਾ ਚਾਹੀਦੀ ਹੈ।

ਇਹ ਵੀ ਪੜ੍ਹੋ ► 'ਟਿੱਡੀ ਦਲ' ਦੇ ਹਮਲੇ ਨੂੰ ਲੈ ਕੇ ਹੁਸ਼ਿਆਰਪੁਰ ਖੇਤੀਬਾੜੀ ਮਹਿਕਮੇ ਨੇ ਕੀਤੀ ਪੂਰੀ ਤਿਆਰੀ


author

Anuradha

Content Editor

Related News