NIA ਵੱਲੋਂ ਕਿਸਾਨਾਂ ਨੂੰ ਨੋਟਿਸ ਭੇਜੇ ਜਾਣ 'ਤੇ ਜਾਖੜ ਨੇ ਕਹੀ ਵੱਡੀ ਗੱਲ, ਕਿਸਾਨਾਂ ਨੂੰ ਕੀਤੀ ਅਪੀਲ

Tuesday, Jan 19, 2021 - 03:44 PM (IST)

NIA ਵੱਲੋਂ ਕਿਸਾਨਾਂ ਨੂੰ ਨੋਟਿਸ ਭੇਜੇ ਜਾਣ 'ਤੇ ਜਾਖੜ ਨੇ ਕਹੀ ਵੱਡੀ ਗੱਲ, ਕਿਸਾਨਾਂ ਨੂੰ ਕੀਤੀ ਅਪੀਲ

ਚੰਡੀਗੜ੍ਹ/ਜਲੰਧਰ (ਵਾਰਤਾ, ਧਵਨ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) ਵੱਲੋਂ ਕਿਸਾਨਾਂ ਨੂੰ ਨੋਟਿਸ ਭੇਜੇ ਜਾਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਨੋਟਿਸ ਤਾਂ ਅਰਣਬ ਗੋਸਵਾਮੀ ਨੂੰ ਭੇਜੇ ਜਾਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਹੁਣ 'ਨਿਹੰਗ' ਨੇ ਕੁੱਤੇ ਦੀ ਧੌਣ 'ਚ ਮਾਰਿਆ ਧਾਰਦਾਰ ਹਥਿਆਰ, CCTV 'ਚ ਕੈਦ ਹੋਇਆ ਮੰਜ਼ਰ

ਜਾਖੜ ਨੇ ਇੱਥੇ ਜਾਰੀ ਇਕ ਬਿਆਨ 'ਚ ਕਿਹਾ ਕਿ ਇਸ ਸਮੇਂ ਜੇਕਰ ਐਨ. ਆਈ. ਏ. ਤੋਂ ਕਿਸੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਉਹ ਗੋਸਵਾਮੀ (ਇਕ ਨਿੱਜੀ ਟੀ. ਵੀ. ਚੈਨਲ ਦੇ ਸੰਪਾਦਕ) ਹਨ, ਜਿਨ੍ਹਾਂ ਨੇ ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਸੂਚਨਾਵਾਂ ਦੂਜੇ ਲੋਕਾਂ ਨਾਲ ਸਾਂਝੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ NIA ਵੱਲੋਂ ਨੋਟਿਸ ਭੇਜੇ ਜਾਣ 'ਤੇ ਭੜਕੇ 'ਭਗਵੰਤ ਮਾਨ', ਦਿੱਤਾ ਇਹ ਵੱਡਾ ਬਿਆਨ

ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਦੌਰਾਨ ਇਹ ਮੁੱਦਾ ਚੁੱਕਣ ਕਿਉਂਕਿ ਉਨ੍ਹਾਂ ਦੇ ਬੱਚੇ ਹੀ ਸੁਰੱਖਿਆ ਫ਼ੌਜਾਂ 'ਚ ਤਾਇਨਾਤ ਰਹਿ ਕੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰ ਰਹੇ ਹਨ, ਜਿਨ੍ਹਾਂ ਬਾਰੇ ਅਰਣਬ ਗੋਸਵਾਮੀ ਸੂਚਨਾਵਾਂ ਲੀਕ ਕਰ ਰਹੇ ਸਨ।

ਇਹ ਵੀ ਪੜ੍ਹੋ : ਪਟਿਆਲਾ 'ਚ ਦਰਦਨਾਕ ਹਾਦਸੇ ਨੇ ਲਈ 3 ਨੌਜਵਾਨਾਂ ਦੀ ਜਾਨ, ਘਟਨਾ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਜਾਖੜ ਨੇ ਕਿਹਾ ਕਿ ਗੋਸਵਾਮੀ ਨੂੰ ਅਜਿਹੀਆਂ ਗੁਪਤ ਸੂਚਨਾਵਾਂ ਪ੍ਰਧਾਨ ਮੰਤਰੀ ਦਫ਼ਤਰ ਜਾਂ ਰੱਖਿਆ ਮੰਤਰਾਲੇ ਤੋਂ ਹੀ ਕਿਸੇ ਨੇ ਲੀਕ ਕਰਕੇ ਦਿੱਤੀਆਂ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਭਵਿੱਖ 'ਚ ਅਜਿਹੀ ਕੋਈ ਸੂਚਨਾ ਲੀਕ ਹੋਣ ਦੇ ਖ਼ਤਰੇ ਨੂੰ ਟਾਲਣ ਲਈ ਜ਼ਰੂਰੀ ਹੈ ਕਿ ਇਸ ਕਾਂਡ 'ਚ ਸ਼ਾਮਲ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ


author

Babita

Content Editor

Related News