''ਸੁਨੀਲ ਜਾਖੜ'' ਦੀ ਪੰਜਾਬ ਦੇ ਲੋਕਾਂ ਨੂੰ ਅਪੀਲ, ''ਮਰਿਆਦਾ ''ਚ ਰਹਿ ਕੇ ਕਰੋ ਭਾਜਪਾ ਦਾ ਵਿਰੋਧ''

02/10/2021 3:28:44 PM

ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਅੰਦਰ ਭਾਜਪਾ ਆਗੂਆਂ ਦੇ ਕੀਤੇ ਜਾ ਰਹੇ ਵਿਰੋਧ ਬਾਰੇ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਨੂੰ ਮਰਿਆਦਾ 'ਚ ਰਹਿ ਕੇ ਭਾਜਪਾ ਪਾਰਟੀ ਦਾ ਵਿਰੋਧ ਕਰਨਾ ਚਾਹੀਦਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਬਾਰੇ ਬਿਆਨ ਦਿੰਦਿਆਂ ਜਾਖੜ ਨੇ ਕਿਹਾ ਕਿ ਉਨ੍ਹਾਂ ਦੀ ਸਾਰੇ ਲੋਕਾਂ ਅਤੇ ਜੱਥੇਬੰਦੀਆਂ ਨੂੰ ਹੱਥ ਜੋੜ ਕੇ ਅਪੀਲ ਹੈ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕਰੋ।

ਇਹ ਵੀ ਪੜ੍ਹੋ : ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਅਵੱਲਾ ਸ਼ੌਂਕ ਰੱਖਦਾ ਹੈ ਇਹ ਡਾਕਟਰ, ਪਤਨੀ ਵੀ ਦੇ ਰਹੀ ਪੂਰਾ ਸਾਥ

ਉਨ੍ਹਾਂ ਕਿਹਾ ਕਿ ਪੰਜਾਬੀ ਹਮੇਸ਼ਾ ਧੱਕੇਸ਼ਾਹੀ ਖ਼ਿਲਾਫ਼ ਲੜਦੇ ਹਨ ਅਤੇ ਜੇਕਰ ਅਸੀਂ ਹੀ ਧੱਕਾ ਕਰਨ ਲੱਗ ਗਏ ਤਾਂ ਫਿਰ ਸਾਡੇ ਅਤੇ ਮੋਦੀ ਸਰਕਾਰ ਵਿਚਕਾਰ ਕੋਈ ਫਰਕ ਨਹੀਂ ਰਹਿ ਜਾਣਾ। ਜਾਖੜ ਨੇ ਕਿਹਾ ਕਿ ਲੋਕੰਤਤਰ 'ਚ ਭਾਜਪਾ ਆਗੂਆਂ ਨੂੰ ਵੀ ਆਪਣੀ ਗੱਲ ਰੱਖਣ ਦਾ ਪੂਰਾ ਹੱਕ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਨਾਲ ਸੁਰੱਖਿਆ ਮੁਹੱਈਆ ਕਰਵਾਏਗੀ।

ਇਹ ਵੀ ਪੜ੍ਹੋ : ਫਿਰ ਮੀਡੀਆ ਸਾਹਮਣੇ ਆਈ 'ਬੈਂਸ' 'ਤੇ ਜਬਰ-ਜ਼ਿਨਾਹ ਦਾ ਦੋਸ਼ ਲਾਉਣ ਵਾਲੀ ਜਨਾਨੀ, ਦਿੱਤੀ ਵੱਡੀ ਚਿਤਾਵਨੀ

ਉਨ੍ਹਾਂ ਨੇ ਅਸ਼ਵਨੀ ਸ਼ਰਮਾ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬਿਆਨਾਂ ਨਾਲ ਕਿਸਾਨਾਂ ਨੂੰ ਨਾ ਭੜਕਾਉਣ ਅਤੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੋਕਤੰਤਰੀ ਤਰੀਕੇ ਨਾਲ ਇਸ ਸਰਕਾਰ ਅਤੇ ਸਰਕਾਰ ਦੇ ਨੁਮਾਇੰਦਿਆਂ ਦਾ ਵਿਰੋਧ ਕਰਨਾ ਚਾਹੀਦਾ ਹੈ। ਕਿਸਾਨੀ ਅੰਦੋਲਨ ਬਾਰੇ ਬੋਲਦਿਆਂ ਜਾਖੜ ਨੇ ਕਿਹਾ ਕਿ ਇਹ ਇਕ  ਲੰਬਾ ਸੰਘਰਸ਼ ਹੈ, ਇਸ ਲਈ ਮਰਿਆਦਾ 'ਚ ਰਹਿ ਕੇ ਪੰਜਾਬੀਆਂ ਨੂੰ ਇਹ ਸੰਘਰਸ਼ ਲੜਨ ਦੀ ਲੋੜ ਹੈ।

ਇਹ ਵੀ ਪੜ੍ਹੋ : ਰਿਸ਼ਤੇ ਸ਼ਰਮਸਾਰ : ਭਾਣਜੀ ਨੂੰ ਘਰੋਂ ਭਜਾ ਕੇ 2 ਮਹੀਨੇ ਤੱਕ ਇੱਜ਼ਤ ਨਾਲ ਖੇਡਦਾ ਰਿਹਾ ਮਾਮਾ, ਇੰਝ ਖੁੱਲ੍ਹੀ ਪੋਲ

ਇਸ ਮੌਕੇ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਬਾਰੇ ਰਾਘਵ ਚੱਢਾ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਕਿ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ ਅਤੇ ਇਸ ਦੇ ਲਈ ਉਨ੍ਹਾਂ ਨੂੰ ਕੈਪਟਨ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਨੋਟ : ਸੁਨੀਲ ਜਾਖੜ ਵੱਲੋਂ ਪੰਜਾਬ ਦੇ ਲੋਕਾਂ ਨੂੰ ਕਿਸਾਨੀ ਸੰਘਰਸ਼ ਸਬੰਧੀ ਕੀਤੀ ਗਈ ਅਪੀਲ ਬਾਰੇ ਦਿਓ ਆਪਣੀ ਰਾਏ

Babita

This news is Content Editor Babita