ਪੰਜਾਬ ਦੇ ਮੁੱਖ ਮੰਤਰੀ ਬਾਰੇ ਜੱਥੇਦਾਰ ਦੇ ਬਿਆਨ 'ਤੇ ਸੁਨੀਲ ਜਾਖੜ ਦੀ ਪ੍ਰਤੀਕਿਰਿਆ, ਕਹੀ ਇਹ ਗੱਲ
Tuesday, Sep 21, 2021 - 11:43 AM (IST)
ਚੰਡੀਗੜ੍ਹ : ਪੰਜਾਬ ਦਾ ਮੁੱਖ ਮੰਤਰੀ ਨਾ ਬਣਨ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਦਰਦ ਛਲਕ ਉੱਠਿਆ ਹੈ। ਇਸ ਦੇ ਲਈ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਇਕ ਬਿਆਨ ਟਵੀਟ ਕੀਤਾ ਹੈ। ਆਪਣੇ ਟਵੀਟ 'ਚ ਸੁਨੀਲ ਜਾਖੜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਹਿੰਦੂ-ਸਿੱਖ ਹੋਣ ਦੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਸੁਨੀਲ ਜਾਖੜ ਵੱਲੋਂ ਟਵੀਟ ਕੀਤਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਸਮਝਦਾਰ ਬਿਆਨ ਦਾ ਇਸ ਤੋਂ ਚੰਗਾ ਸਮਾਂ ਹੋਰ ਨਹੀਂ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਉੱਚ ਅਹੁਦਿਆਂ 'ਤੇ ਬੈਠੇ ਛੋਟੀ ਸੋਚ ਵਾਲੇ ਲੋਕ ਪੰਜਾਬ ਨੂੰ ਨਸਲ, ਜਾਤ, ਪਛਾਣ ਦੇ ਆਧਾਰ 'ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੈਪਟਨ' ਵੱਲੋਂ ਕਾਂਗਰਸ 'ਚ ਸ਼ਾਮਲ ਕਰਵਾਏ 'ਆਪ' ਵਿਧਾਇਕਾਂ ਦਾ ਕੀ ਹੋਵੇਗਾ?
ਉਨ੍ਹਾਂ ਨੇ ਕਿਹਾ ਕਿ ਇਹ ਲੋਕ ਗੁਰੂ ਸਾਹਿਬ ਦੇ ਵਚਨਾਂ 'ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ' ਨੂੰ ਭੁੱਲ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੋਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਬਾਰੇ ਇਕ ਅਹਿਮ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਬਿਹਤਰ ਇਨਸਾਨ ਹੋਣਾ ਚਾਹੀਦਾ ਹੈ, ਸਿੱਖ-ਹਿੰਦੂ ਹੋਣਾ ਸੈਕੰਡਰੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਕੈਪਟਨ ਦੇ ਵਿਰੋਧ ਦੇ ਮੱਦੇਨਜ਼ਰ ਕੱਟਿਆ ਗਿਆ ਸਿੱਧੂ ਅਤੇ ਰੰਧਾਵਾ ਦਾ ਪੱਤਾ
ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਲਈ ਹਿੰਦੂ ਚਿਹਰੇ ਦਾ ਵਿਰੋਧ ਅੰਬਿਕਾ ਸੋਨੀ, ਮੁਨੀਸ਼ ਤਿਵਾੜੀ ਤੇ ਹਰੀਸ਼ ਰਾਵਤ ਵੱਲੋਂ ਹੀ ਕੀਤਾ ਗਿਆ ਹੈ, ਜਦੋਂ ਕਿ ਜੱਥੇਦਾਰ ਅਕਾਲ ਤਖਤ ਵੱਲੋਂ ਇਸ ਦਾ ਸੁਆਗਤ ਕੀਤਾ ਗਿਆ। ਕਾਂਗਰਸ ਦੇ ਹਿੰਦੂ ਆਗੂਆਂ ਨੇ ਹੀ ਇਸ ਗੱਲ ਨੂੰ ਤਵੱਜੋਂ ਦਿੱਤੀ ਕਿ ਮੁੱਖ ਮੰਤਰੀ ਸਿੱਖ ਹੋਣਾ ਚਾਹੀਦਾ ਹੈ, ਸੋ ਜਾਖੜ ਖ਼ੁਦ ਪਾਰਟੀ ਦੇ ਅੰਦਰ ਬੈਠੈ ਹਿੰਦੂ ਆਗੂਆਂ ਦੀ ਸਿਆਸਤ ਦਾ ਸ਼ਿਕਾਰ ਹੋ ਗਏ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚਰਨਜੀਤ ਚੰਨੀ ਦੀ ਨਵੀਂ ਟੀਮ ਦਾ ਐਲਾਨ, CMO ਦਫ਼ਤਰ 'ਚ ਕੀਤੀਆਂ ਨਵੀਆਂ ਤਾਇਨਾਤੀਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ