''ਸੁਨੀਲ ਜਾਖੜ'' ਨੇ ਆਮ ਆਦਮੀ ਪਾਰਟੀ ''ਤੇ ਕੱਸਿਆ ਤੰਜ, ਦਿੱਤੀ ਇਹ ਸਲਾਹ

Thursday, Nov 11, 2021 - 02:30 PM (IST)

''ਸੁਨੀਲ ਜਾਖੜ'' ਨੇ ਆਮ ਆਦਮੀ ਪਾਰਟੀ ''ਤੇ ਕੱਸਿਆ ਤੰਜ, ਦਿੱਤੀ ਇਹ ਸਲਾਹ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ 'ਤੇ ਵੱਡਾ ਤੰਜ ਕੱਸਦਿਆਂ ਕਿਹਾ ਹੈ ਕਿ ਪਾਰਟੀ ਨੂੰ ਇਕ ਯੋਗ ਸਿੱਖ ਮੈਚ ਦੀ ਲੋੜ ਹੈ। ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸਿੱਖ ਮੁੱਖ ਮੰਤਰੀ ਉਮੀਦਵਾਰ ਦੀ ਭਾਲ ਲਈ ਓ. ਐੱਲ. ਐਕਸ 'ਤੇ ਯੋਜਨਾ ਬਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨੇ ਸਿੰਘੂ ਬਾਰਡਰ 'ਤੇ ਕੀਤੀ ਖ਼ੁਦਕੁਸ਼ੀ, ਇਸ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ

ਸੁਨੀਲ ਜਾਖੜ ਨੇ ਕਿਹਾ ਕਿ ਪਾਰਟੀ ਦੇ ਵਿਧਾਇਕ ਅਜੇ ਵੀ ਕਾਂਗਰਸ ਵੱਲ ਆ ਰਹੇ ਹਨ। ਇਸ ਦੇ ਮੱਦੇਨਜ਼ਰ ਪਾਰਟੀ ਨੂੰ 'ਆਪ' ਵਿਧਾਇਕ ਉਮੀਦਵਾਰਾਂ ਲਈ ਵੀ ਇਸ਼ਤਿਹਾਰ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਅੰਦਰ 'ਰੰਧਾਵਾ' ਵੱਲੋਂ BSF ਮੁੱਦੇ ਨੂੰ ਲੈ ਕੇ ਮਤਾ ਪੇਸ਼, ਅਕਾਲੀ ਦਲ ਤੇ 'ਆਪ' ਦਾ ਵਾਕਆਊਟ

PunjabKesariਦੱਸਣਯੋਗ ਹੈ ਕਿ ਬੀਤੇ ਦਿਨ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਵੱਲੋਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਇਸ ਤੋਂ ਬਾਅਦ ਰੁਪਿੰਦਰ ਰੂਬੀ ਕਾਂਗਰਸ 'ਚ ਸ਼ਾਮਲ ਹੋ ਗਏ। ਇਸ ਨੂੰ ਲੈ ਕੇ ਸੁਨੀਲ ਜਾਖੜ ਵੱਲੋਂ ਆਮ ਆਦਮੀ ਪਾਰਟੀ 'ਤੇ ਸਿਆਸੀ ਨਿਸ਼ਾਨਾ ਵਿੰਨ੍ਹਿਆ ਗਿਆ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News