''ਸੁਨੀਲ ਜਾਖੜ'' ਦੀ ਨਾਰਾਜ਼ਗੀ ਜਲਦ ਦੂਰ ਕਰੇਗੀ ਕਾਂਗਰਸ, ਸੌਂਪੇਗੀ ਅਹਿਮ ਜ਼ਿੰਮੇਵਾਰੀ

Sunday, Dec 05, 2021 - 09:48 AM (IST)

''ਸੁਨੀਲ ਜਾਖੜ'' ਦੀ ਨਾਰਾਜ਼ਗੀ ਜਲਦ ਦੂਰ ਕਰੇਗੀ ਕਾਂਗਰਸ, ਸੌਂਪੇਗੀ ਅਹਿਮ ਜ਼ਿੰਮੇਵਾਰੀ

ਜਲੰਧਰ/ਚੰਡੀਗੜ੍ਹ (ਧਵਨ) : ਪੰਜਾਬ ’ਚ ਹਿੰਦੂ ਭਾਈਚਾਰੇ ਨੂੰ ਲੈ ਕੇ ਕਾਂਗਰਸ ਲੀਡਰਸ਼ਿਪ ਗੰਭੀਰ ਦਿਸ ਰਹੀ ਹੈ। ਇਸ ਨੂੰ ਲੈ ਕੇ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਵੱਖ-ਵੱਖ ਨੇਤਾਵਾਂ ਦੇ ਨਾਲ ਸਲਾਹ-ਮਸ਼ਵਰਾ ਕਰ ਰਹੇ ਹਨ। ਹਿੰਦੂ ਭਾਈਚਾਰੇ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੁੱਪ ਧਾਰੀ ਹੋਈ ਹੈ। ਹਿੰਦੂ ਭਾਈਚਾਰੇ ਨੂੰ ਆਪਣੇ ਵੱਲ ਕਰਨ ਲਈ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੀ ਲਗਾਤਾਰ ਸਰਗਰਮੀ ਦਿਖਾ ਰਹੀ ਹੈ ਤਾਂ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਆਪਣੇ ਹਿੰਦੂ ਨੇਤਾਵਾਂ ਨੂੰ ਪੰਜਾਬ ’ਚ ਲਗਾਇਆ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਸਰਗਰਮ ਹੋਣ ਲੱਗੇ 'ਕੋਰੋਨਾ' ਕੇਸ, 4 ਸਕੂਲੀ ਵਿਦਿਆਰਥੀਆਂ ਸਣੇ 2 ਦੀ ਰਿਪੋਰਟ ਪਾਜ਼ੇਟਿਵ

ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀ ਬੀਤੇ ਕੁੱਝ ਦਿਨਾਂ ਤੋਂ ਚੱਲੀ ਆ ਰਹੀ ਨਾਰਾਜ਼ਗੀ ਨੂੰ ਦੂਰ ਕਰਨ ਲਈ ਕਾਂਗਰਸ ਲੀਡਰਸ਼ਿਪ ਵੱਲੋਂ ਅਗਲੇ ਕੁੱਝ ਦਿਨਾਂ ’ਚ ਛੇਤੀ ਹੀ ਕਦਮ ਚੁੱਕੇ ਜਾ ਰਹੇ ਹਨ। ਜਾਖੜ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਦੇਣ ਦਾ ਕਾਂਗਰਸ ਲੀਡਰਸ਼ਿਪ ਨੇ ਮਨ ਬਣਾ ਲਿਆ ਹੈ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਜਾਖੜ ਨੂੰ ਪੰਜਾਬ ਕਾਂਗਰਸ ਕੰਪੇਨ ਕਮੇਟੀ ਦਾ ਚੇਅਰਮੈਨ ਬਣਾਉਣ ਦੇ ਨਾਲ-ਨਾਲ ਚੋਣ ਕਮੇਟੀ ’ਚ ਵੀ ਸ਼ਾਮਲ ਕਰਨ ਬਾਰੇ ਸਹਿਮਤੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਓਮੀਕਰੋਨ ਦੇ ਖ਼ਤਰੇ ਦਰਮਿਆਨ 'ਚੰਡੀਗੜ੍ਹ' ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਪੂਰੇ ਸ਼ਹਿਰ 'ਚ ਲਾਗੂ ਕੀਤੇ ਇਹ ਸਖ਼ਤ ਹੁਕਮ

ਇਸ ਤਰ੍ਹਾਂ ਟਿਕਟਾਂ ਦੀ ਵੰਡ ’ਚ ਵੀ ਕਾਂਗਰਸ ਲੀਡਰਸ਼ਿਪ ਜਾਖੜ ਦੀ ਸਲਾਹ ਲਵੇਗੀ। ਪਿਛਲੇ ਦਿਨੀਂ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ-ਨਾਲ ਸੁਨੀਲ ਜਾਖੜ ਨਾਲ ਵੀ ਵੱਖ ਰੀ ਮੁਲਾਕਾਤ ਕੀਤੀ ਸੀ। ਜੇਕਰ ਜਾਖੜ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਜਾਂਦਾ ਹੈ ਤਾਂ ਉਸ ਹਾਲਤ ’ਚ ਕਾਂਗਰਸ ਵੱਲੋਂ ਸੂਬੇ ’ਚ ਕੀਤੀਆਂ ਜਾਣ ਵਾਲੀਆਂ ਰੈਲੀਆਂ ਤੇ ਪਾਰਟੀ ਦੇ ਪ੍ਰਚਾਰ ਦੀ ਮੁਹਿੰਮ ਜਾਖੜ ਦੇ ਹੱਥਾਂ ’ਚ ਆ ਜਾਵੇਗੀ।

ਇਹ ਵੀ ਪੜ੍ਹੋ : ਹਵਸ ਦੇ ਪੁਜਾਰੀ ਨੇ ਨੌਕਰੀ ਲੈਣ ਆਈ ਕੁੜੀ ਦੀ ਕੋਲਡ ਡਰਿੰਕ 'ਚ ਮਿਲਾਇਆ ਨਸ਼ਾ, ਬੇਹੋਸ਼ ਕਰਕੇ ਲੁੱਟੀ ਇੱਜ਼ਤ

ਕਾਂਗਰਸ ਲੀਡਰਸ਼ਿਪ ਵੱਲੋਂ ਅਗਲੇ ਕੁੱਝ ਦਿਨਾਂ ’ਚ ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣੇ ਹਨ ਹੁਣ ਕਿਉਂਕਿ ਚੋਣਾਂ ਨੇੜੇ ਆ ਰਹੀਆਂ ਹਨ, ਇਸ ਲਈ ਪੰਜਾਬ ਮਾਮਲੇ ’ਤੇ ਕਾਂਗਰਸ ਲੀਡਰਸ਼ਿਪ ਦੀਆਂ ਲਗਾਤਾਰ ਨਜ਼ਰਾਂ ਬਣੀਆਂ ਹੋਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News