ਬੇਅਦਬੀ ਮਾਮਲੇ ''ਤੇ ''ਸੁਨੀਲ ਜਾਖੜ'' ਦਾ ਵੱਡਾ ਬਿਆਨ, ਦੱਸਿਆ-ਮੁਲਜ਼ਮ ਨੂੰ ਫੜ੍ਹਨ ਮਗਰੋਂ ਕੀ ਕੀਤਾ ਜਾਵੇ
Monday, Dec 20, 2021 - 02:45 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ਨੇ ਬੇਅਦਬੀ ਮਾਮਲਿਆਂ 'ਤੇ ਬੋਲਦੇ ਹੋਏ ਕਿਹਾ ਹੈ ਕਿ ਮੈਨੂੰ ਉਮੀਦ ਹੈ ਕਿ ਭਵਿੱਖ 'ਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ ਪਰ ਹੋ ਸਕਦਾ ਹੈ ਕਿ ਅਜਿਹੀਆਂ ਕੋਸ਼ਿਸ਼ਾਂ ਦੁਬਾਰਾ ਕੀਤੀ ਜਾਣ। ਸੁਨੀਲ ਜਾਖੜ ਨੇ ਕਿਹਾ ਕਿ ਅਜਿਹੇ ਮਾਮਲਿਆਂ 'ਚ ਦੋਸ਼ੀ ਨੂੰ ਫੜ੍ਹੇ ਜਾਣ ਤੋਂ ਬਾਅਦ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਪੁੱਛਗਿੱਛ ਲਈ ਸੌਂਪਿਆ ਜਾਵੇ ਤਾਂ ਜੋ ਅਜਿਹੇ ਮਾਮਲਿਆਂ ਦੀ ਜੜ੍ਹ ਤੱਕ ਪਹੁੰਚ ਕੇ ਨਿਰਣਾਇਕ ਕਾਰਵਾਈ ਕੀਤੀ ਜਾ ਸਕੇ।
ਸੁਨੀਲ ਜਾਖੜ ਨੇ ਕਿਹਾ ਕਿ ਸਾਡੇ ਸਿਆਸੀ ਮਤਭੇਦ ਹੋ ਸਕਦੇ ਹਨ ਪਰ ਕੋਈ ਵੀ ਸਿਆਸੀ ਪਾਰਟੀ ਅਜਿਹੀ ਘਿਨਾਉਣੀ ਮਾਨਸਿਕਤਾ ਨਹੀਂ ਰੱਖ ਸਕਦੀ। ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਸਰਹੱਦ ਪਾਰੋਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਇਸ ਦੀ ਨਿੰਦਾ ਕਰਦਾ ਹੈਂ ਪਰ ਇਹ ਵੀ ਅਪੀਲ ਕਰਦਾ ਹਾਂ ਕਿ ਸਾਨੂੰ ਸ਼ਾਂਤ ਰਹਿ ਕੇ ਸਮਝਦਾਰੀ ਨਾਲ ਕੰਮ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੈਪਟਨ ਤੋਂ ਬਾਅਦ 7 ਹੋਰ ਵੱਡੇ ਕਾਂਗਰਸੀ ਛੱਡਣਗੇ ਪਾਰਟੀ, ਭਾਜਪਾ 'ਚ ਹੋਵੇਗੀ ਐਂਟਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ