ਰਾਹੁਲ ਗਾਂਧੀ ਦੇ ਪੰਜਾਬ ਆਉਣ ''ਤੇ ਜਾਖੜ ਨੇ ਕੀਤਾ ਸੁਆਗਤ, ਟਵੀਟ ਕਰਕੇ ਆਖੀ ਇਹ ਗੱਲ

Thursday, Jan 27, 2022 - 10:54 AM (IST)

ਰਾਹੁਲ ਗਾਂਧੀ ਦੇ ਪੰਜਾਬ ਆਉਣ ''ਤੇ ਜਾਖੜ ਨੇ ਕੀਤਾ ਸੁਆਗਤ, ਟਵੀਟ ਕਰਕੇ ਆਖੀ ਇਹ ਗੱਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਪੰਜਾਬ ਆਉਣ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦਾ ਸੁਆਗਤ ਕੀਤਾ ਹੈ। ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ 'ਚ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਤੋਂ ਪਹਿਲਾਂ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਗੁਰੂ ਜੀ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ ਹਨ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅੱਜ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ

ਉਨ੍ਹਾਂ ਨੇ ਕਿਹਾ ਕਿ ਉਹ ਆਪਣੇ 7 ਦਿਨਾਂ ਦੇ ਕੁਆਰੰਟਾਈਨ ਦੇ ਖ਼ਤਮ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤਾਂ ਜੋ ਉਹ ਨਿੱਜੀ ਤੌਰ 'ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਰਾਹੁਲ ਗਾਂਧੀ ਦੇ ਸੰਦੇਸ਼ ਨੂੰ ਅੱਗੇ ਵਧਾ ਸਕਣ।
ਇਹ ਵੀ ਪੜ੍ਹੋ : ਹੁਣ ਜਗਰਾਓਂ ਤੋਂ ਟਿਕਟ ਕੱਟੇ ਜਾਣ 'ਤੇ ਭੜਕੇ ਸਾਬਕਾ ਮੰਤਰੀ ਮਲਕੀਤ ਦਾਖਾ, CM ਚੰਨੀ ਖ਼ਿਲਾਫ਼ ਕੱਢੀ ਭੜਾਸ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News