ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ, 'ਭਾਜਪਾ' 'ਚ ਸ਼ਾਮਲ ਹੋ ਸਕਦੇ ਨੇ 'ਸੁਨੀਲ ਜਾਖੜ'
Thursday, May 19, 2022 - 12:49 PM (IST)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਇਸ ਸਮੇਂ ਭਾਜਪਾ ਹਾਈਕਮਾਨ ਦੇ ਸੰਪਰਕ 'ਚ ਹਨ। ਇਸ ਸਮੇਂ ਸੁਨੀਲ ਜਾਖੜ ਦਿੱਲੀ 'ਚ ਹਨ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਨੂੰ ਰਾਜ ਸਭਾ 'ਚ ਭੇਜ ਸਕਦੀ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਸੁਨੀਲ ਜਾਖੜ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਆਪਣਾ ਦਰਦ ਜ਼ਾਹਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਹੁਣ ਸੁਨੀਲ ਜਾਖੜ ਦੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਦੀ ਖ਼ਬਰ ਹੈ। ਸੂਤਰਾਂ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਅੱਜ ਦੁਪਹਿਰ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਸਮਰਾਲਾ 'ਚ ਰਾਤ ਦੇ ਹਨ੍ਹੇਰੇ ਦੌਰਾਨ ਵੱਡੀ ਵਾਰਦਾਤ, ਸ਼ਰਾਬ ਠੇਕੇ ਦੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ