ਮੋਦੀ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਕਰਾਂਗਾ ਪ੍ਰਚਾਰ : ਜਾਖੜ

Thursday, Sep 21, 2017 - 03:58 PM (IST)

ਮੋਦੀ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਕਰਾਂਗਾ ਪ੍ਰਚਾਰ : ਜਾਖੜ

ਚੰਡੀਗੜ੍ਹ : ਗੁਰਦਾਸਪੁਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਤਿਆਰ ਵੱਟ ਲਈ ਹੈ। ਵੀਰਵਾਰ ਨੂੰ ਚੰਡੀਗੜ੍ਹ ਤੋਂ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਉਹ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਜਨਤਾ 'ਚ ਲੈ ਕੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਅਤੇ ਵਿਧਾਇਕ ਰਾਜ ਕੁਮਾਰ ਵੀ ਉਨ੍ਹਾਂ ਨਾਲ ਮੌਜੂਦ ਸਨ। ਸੁਨੀਲ ਜਾਖੜ ਨੇ ਕਿਹਾ ਕਿ ਉਹ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਭਰਨਗੇ।


Related News