ਲੋਕ ਸਭਾ ''ਚ ਕਿਸਾਨਾਂ ਦੇ ਹੱਕ ''ਚ ਗੂੰਜੇ ਜਾਖੜ
Tuesday, Jan 02, 2018 - 04:27 PM (IST)

ਗੁਰਦਾਸਪੁਰ : ਗੁਰਦਾਸਪੁਰ ਤੋਂ ਲੋਕ ਸਭਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਸਰਦ ਰੁੱਤ ਸੈਸ਼ਨ 'ਚ ਬੋਲਦੇ ਹੋਏ ਪੰਜਾਬ ਦੇ ਕਿਸਾਨਾਂ ਦਾ ਮੁੱਦਾ ਚੁੱਕਿਆ। ਸੁਨੀਲ ਜਾਖੜ ਨੇ ਕਿਹਾ ਕਿ ਕਿਸਾਨਾਂ ਨੂੰ ਆਲੂ ਦੀ ਫਸਲ ਦਾ ਉਚਿਤ ਮੁੱਲ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਇਹ ਸਭ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਹੋ ਰਿਹਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਆਲੂਆਂ ਦੀ ਬੰਪਰ ਪੈਦਾਵਾਰ ਤੋਂ ਬਾਅਦ ਵੀ ਕਿਸਾਨਾਂ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਫਸਲ ਦਾ ਐਕਸਪੋਰਟ ਮੁੱਲ ਵਧਾਉਣ ਦੀ ਮੰਗ ਕੀਤੀ ਹੈ।