ਬਾਜਵਾ ਦੀਆਂ ਟਿੱਪਣੀਆਂ ''ਤੇ ਸੁਨੀਲ ਜਾਖੜ ਦਾ ਜਵਾਬ

01/23/2018 3:35:05 PM

ਚੰਡੀਗੜ੍ਹ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਪਿਛਲੇ ਦਿਨੀਂ ਕੈਪਟਨ ਸਰਕਾਰ ਦੇ ਕੰਮ ਨੂੰ ਲੈ ਕੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਜਿਹੜੇ ਸਵਾਲ ਜਨਤਕ ਤੌਰ 'ਤੇ ਚੁੱਕੇ ਹਨ, ਉਹ ਇਨ੍ਹਾਂ ਸਬੰਧੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜਾਂ ਮੁੱੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰ ਸਕਦੇ ਸਨ। ਸੁਨੀਲ ਜਾਖੜ ਨੇ ਕਿਹਾ ਕਿ ਬਾਜਵਾ ਖੁਦ ਸੂਬੇ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉੁਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਹੜੇ ਮਾਮਲੇ ਕਿਸ ਥਾਂ 'ਤੇ ਚੁੱਕੇ ਜਾ ਸਕਦੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਬਾਜਵਾ ਨੂੰ ਸਹੀ ਥਾਂ 'ਤੇ ਮਾਮਲੇ ਚੁੱਕਣ ਦੀ ਲੋੜ ਸੀ।

 


Related News