ਲੋਕ ਪੁੱਛ ਰਹੇ ਸੁਖਬੀਰ 'ਬਾਦਲ ਹਨ ਜਾਂ 'ਇੰਸਾਂ': ਜਾਖੜ

09/02/2018 6:58:02 PM

ਜਲੰਧਰ— ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਲੈ ਕੇ ਬੀਤੇ ਦਿਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਕਾਂਗਰਸ ਸਰਕਾਰ ਨੇ ਅਕਾਲੀ ਦਲ 'ਤੇ ਹਮਲਾ ਕਰਦੇ ਹੋਏ ਬਿਆਨਬਾਜ਼ੀ ਵੀ ਕੀਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਸੁਖਬੀਰ ਬਾਦਲ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਲੋਕ ਹੁਣ ਸੁਖਬੀਰ ਬਾਦਲ ਨੂੰ 'ਇੰਸਾਂ' ਕਹਿ ਕੇ  ਪੁਕਾਰਨ ਲੱਗੇ ਹਨ ਅਤੇ ਉਹ ਉਨ੍ਹਾਂ ਨੂੰ ਪੁੱਛ ਰਹੇ ਹਨ ਸੁਖਬੀਰ 'ਬਾਦਲ ਹਨ ਜਾਂ 'ਇੰਸਾਂ'। ਉਨ੍ਹਾਂ ਨੇ ਕਿਹਾ ਕਿ ਆਪਣੀ ਸਰਕਾਰ ਦੇ ਸਮੇਂ ਸੁਖਬੀਰ ਸਿੰਘ ਬਾਦਲ ਗ੍ਰਹਿ ਮੰਤਰੀ ਦੇ ਤੌਰ 'ਤੇ ਸੂਬੇ ਦੀ ਰੱਖਿਆ ਕਰਨ 'ਚ ਅਸਫਲ ਰਹੇ ਹਨ। 

ਜਾਖੜ ਨੇ ਕਿਹਾ ਕਿ ਸੂਬਾ ਵਿਧਾਨ ਸਭਾ 'ਚ ਵੀ ਅਕਾਲੀ ਲੀਡਰਸ਼ਿਪ ਇਸ ਮੁੱਦੇ 'ਤੇ ਹੋਈ ਬਹਿਸ 'ਚ ਹਿੱਸਾ ਲੈਣ ਤੋਂ ਦੌੜ ਗਈ। ਹੁਣ ਸੀਨੀਅਰ ਅਕਾਲੀ ਨੇਤਾ ਪੁਤਲੇ ਫੂਕਣ ਦੀ ਸਿਆਸਤ 'ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਅੰਦਰ ਅਕਾਲੀ ਲੀਡਰਸ਼ਿਪ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਉਨ੍ਹਾਂ ਲੋਕਾਂ ਦੇ ਪੁਤਲੇ ਫੂਕਣੇ ਚਾਹੀਦੇ ਹਨ, ਜਿਨ੍ਹਾਂ ਨੇ ਬਹਿਬਲਕਲਾਂ 'ਚ ਪੁਲਸ ਨੂੰ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕਰਨ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋ ਰਹੀ ਸੀ ਤਾਂ ਬਾਦਲਾਂ ਦੇ ਸਮਰਥਕ ਆਪਣੇ ਘਰਾਂ 'ਚੋਂ ਬਾਹਰ ਨਹੀਂ ਨਿਕਲੇ ਸਨ। ਹੁਣ ਜਦੋਂ ਬਾਦਲਾਂ ਖਿਲਾਫ ਨਕਾਰਾਤਮਕ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਉਹ ਕਾਂਗਰਸ ਸਰਕਾਰ ਦੇ ਵਿਰੋਧ 'ਚ ਉਤਰ ਆਏ ਹਨ।


Related News