ਮੁਆਫੀ ਮੰਗਣ ਨਹੀਂ, ਸਿਆਸੀ ਫਾਇਦਾ ਲੈਣ ਗਏ ਅਕਾਲੀ : ਸੁਨੀਲ ਜਾਖੜ

Saturday, Dec 08, 2018 - 02:32 PM (IST)

ਮੁਆਫੀ ਮੰਗਣ ਨਹੀਂ, ਸਿਆਸੀ ਫਾਇਦਾ ਲੈਣ ਗਏ ਅਕਾਲੀ : ਸੁਨੀਲ ਜਾਖੜ

ਚੰਡੀਗੜ੍ਹ : ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਸ਼ਨੀਵਾਰ ਨੂੰ ਸ੍ਰੀ ਦਰਬਾਰ ਸਾਹਿਬ ਜਾ ਕੇ ਆਪਣੇ ਗੁਨਾਹਾਂ ਦੀ ਮੁਆਫੀ ਮੰਗਣ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਕ ਡਰਾਮਾ ਕਰਾਰ ਦਿੱਤਾ ਹੈ। ਜਾਖੜ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂਘਰ ਵਿਖੇ ਕੋਈ ਮੁਆਫੀ ਮੰਗਣ ਨਹੀਂ ਗਏ, ਸਗੋਂ ਸਿਆਸੀ ਫਾਇਦਾ ਲੈਣ ਗਏ ਹਨ। ਜਾਖੜ ਨੇ ਕਿਹਾ ਸੁਖਬੀਰ ਬਾਦਲ ਇਸ ਸੋਚ ਨਾਲ ਗੁਰੂਘਰ ਗਏ ਹਨ ਕਿ ਸ਼ਾਇਦ ਇੱਥੇ ਆ ਕੇ ਉਨ੍ਹਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕੋਈ ਫਾਇਦਾ ਮਿਲ ਜਾਵੇ। ਜਾਖੜ ਨੇ ਕਿਹਾ ਕਿ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ ਹੈ ਅਤੇ ਇਸ ਮੌਕੇ ਅਕਾਲੀਆਂ ਨੂੰ ਚਾਹੀਦਾ ਸੀ ਕਿ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਜਾ ਕੇ ਉਨ੍ਹਾਂ ਦੀ ਲੰਬੀ ਉਮਰ ਦੀ ਅਰਦਾਸ ਕਰਨ ਪਰ ਸਾਰੇ ਅਕਾਲੀ ਆਪਣੀਆਂ ਭੁੱਲਾਂ ਨੂੰ ਬਖਸ਼ਾਉਣ ਲਈ ਅੱਜ ਗੁਰੂਘਰ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਦਾ ਇਹੀ ਕਹਿਣਾ ਹੈ ਕਿ ਉਨ੍ਹਾਂ ਨੇ ਕੋਈ ਗਲਤੀ ਨਹੀਂ ਕੀਤੀ। ਜਾਖੜ ਨੇ ਕਿਹਾ ਕਿ ਜੇਕਰ ਸੁਖਬੀਰ ਨੇ ਕੋਈ ਗਲਤੀ ਨਹੀਂ ਕੀਤੀ ਤਾਂ ਫਿਰ ਅੱਜ ਸਮੁੱਚੀ ਲੀਡਰਸ਼ਿਪ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਿਉਂ ਗਏ ਹਨ। 
 


author

Babita

Content Editor

Related News