ਜ਼ਿਮਨੀ ਚੋਣਾਂ ਤੋਂ ਠੀਕ ਪਹਿਲਾਂ ਮੁੜ ਸਰਗਰਮ ਹੋਏ ਸੁਨੀਲ ਜਾਖੜ
Thursday, Oct 17, 2024 - 03:58 PM (IST)
ਚੰਡੀਗੜ੍ਹ (ਵੈੱਬ ਡੈਸਕ): ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਇਕ ਵਾਰ ਫ਼ਿਰ ਸਰਗਰਮ ਹੋ ਗਏ ਹਨ। ਉਹ ਅੱਜ ਚੰਡੀਗੜ੍ਹ ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਆਗਤ ਕਰਨ ਲਈ ਪਹੁੰਚੇ। ਇਸ ਮਗਰੋਂ ਹੁਣ ਉਹ ਚੰਡੀਗੜ੍ਹ ਦੇ ਇਕ ਹੋਟਲ ਵਿਚ NDA ਦੇ ਲੀਡਰਾਂ ਦਾ ਸੁਆਗਤ ਵੀ ਕਰ ਰਹੇ ਹਨ। ਉਨ੍ਹਾਂ ਵੱਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਿਲਕੁੱਲ ਠੱਪ ਹੋਈ ਆਵਾਜਾਈ
ਦਰਅਸਲ, ਪਿਛਲੇ ਕਈ ਦਿਨਾਂ ਤੋਂ ਸੁਨੀਲ ਜਾਖੜ ਭਾਜਪਾ ਤੋਂ ਨਾਰਾਜ਼ ਦੱਸੇ ਜਾ ਰਹੇ ਸਨ। ਉਨ੍ਹਾਂ ਦੇ ਅਸਤੀਫ਼ੇ ਦੀਆਂ ਵੀ ਚਰਚਾਵਾਂ ਸਨ। ਹਾਲਾਂਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਤਾਂ ਅਸਤੀਫ਼ੇ ਦੀ ਖ਼ਬਰ ਨੂੰ ਮਹਿਜ਼ ਇਕ ਅਫ਼ਵਾਹ ਕਰਾਰ ਦਿੱਤਾ ਗਿਆ ਸੀ, ਪਰ ਇਸ ਬਾਰੇ ਸੁਨੀਲ ਜਾਖੜ ਦਾ ਕੋਈ ਬਿਆਨ ਸਾਹਮਣੇ ਨਹੀਂ ਸੀ ਆਇਆ। ਉਨ੍ਹਾਂ ਨੇ ਨਾ ਤਾਂ ਅਸਤੀਫ਼ੇ ਦੀ ਪੁਸ਼ਟੀ ਕੀਤੀ ਤੇ ਨਾ ਹੀ ਆਪ ਸਾਹਮਣੇ ਆ ਕੇ ਇਸ ਖ਼ਬਰ ਦਾ ਖੰਡਨ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਬੈਂਕ
ਇਹ ਵੀ ਖ਼ਬਰਾਂ ਆ ਰਹੀਆਂ ਸਨ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਹਰਿਆਣਾ ਚੋਣਾਂ ਤੋਂ ਬਾਅਦ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਜਾ ਸਕਦਾ ਹੈ। ਪਰ ਅੱਜ ਜਿੱਥੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸਹੁੰ ਚੁੱਕੀ ਗਈ ਹੈ, ਉੱਥੇ ਹੀ ਇਸ ਮੌਕੇ ਚੰਡੀਗੜ੍ਹ ਪਹੁੰਚੇ ਆਗੂਆਂ ਦਾ ਸੁਨੀਲ ਜਾਖੜ ਵੱਲੋਂ ਹੀ ਸੁਆਗਤ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਵਿਚ ਵੀ 4 ਸੀਟਾਂ 'ਤੇ ਜ਼ਿਮਨੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਚੁੱਕਿਆ ਹੈ। ਇਸ ਤੋਂ ਠੀਕ ਪਹਿਲਾਂ ਸੁਨੀਲ ਜਾਖੜ ਦਾ ਐਕਟਿਵ ਹੋਣਾਂ ਪੰਜਾਬ ਭਾਜਪਾ ਲਈ ਕੁਝ ਰਾਹਤ ਭਰੀ ਖ਼ਬਰ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8