ਜਾਖੜ ਨੇ ਆਸ਼ਾ ਕੁਮਾਰੀ ਨੂੰ ਸੌਂਪੀ ਰਿਪੋਰਟ, ਦੂਲੋ ਤੇ ਬਾਜਵਾ ਨੂੰ ਪਾਰਟੀ 'ਚੋਂ ਕੱਢਣ ਦੀ ਕੀਤੀ ਮੰਗ

Friday, Aug 07, 2020 - 04:08 PM (IST)

ਜਲੰਧਰ— ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਵੱਲੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਦੀ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਨੂੰ ਇਕ ਰਿਪੋਰਟ ਸੌਂਪੀ ਗਈ ਹੈ। ਇਸ ਰਿਪੋਰਟ 'ਚ ਸੁਨੀਲ ਜਾਖੜ ਨੇ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਪਾਰਟੀ 'ਚੋਂ ਬਾਹਰ ਕੱਢਣ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: ਖਾਲੀ ਪਲਾਟ 'ਚੋਂ ਮਿਲਿਆ ਨਵਜੰਮਿਆ ਬੱਚਾ, ਹਾਲਤ ਵੇਖ ਡਾਕਟਰ ਵੀ ਹੈਰਾਨ

ਦਰਅਸਲ ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਆਪਣੀ ਹੀ ਸਰਕਾਰ ਖ਼ਿਲਾਫ਼ ਬਿਗੁਲ ਵਜਾਉਣ ਵਾਲੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਖ਼ਿਲਾਫ਼ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੋਰਚਾ ਖੋਲ੍ਹ ਦਿੱਤਾ ਹੈ। ਰਿਪੋਰਟ ਸੌਂਪਣ ਤੋਂ ਪਹਿਲਾਂ ਜਾਖੜ ਵੱਲੋਂ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਵੀ ਲਿਖਿਆ ਗਿਆ ਹੈ, ਜਿਸ 'ਚ ਉਨ੍ਹਾਂ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਜਾਖੜ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਸੁਸਰੀ ਵਾਲੇ ਗੋਲ-ਗੱਪੇ ਖਿਲਾਉਣ 'ਤੇ ਜਮ ਕੇ ਹੋਇਆ ਹੰਗਾਮਾ, ਵੀਡੀਓ ਹੋਈ ਵਾਇਰਲ

ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਤਰਾਸਦੀ ਤੋਂ ਬਾਅਦ ਬੀਤੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਵੱਲੋਂ ਆਪਣੀ ਹੀ ਸਰਕਾਰ ਖ਼ਿਲਾਫ਼ ਬਿਗੁਲ ਵਜਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲਿਆ ਗਿਆ ਸੀ। ਦੋਵਾਂ ਨੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਸੀ ਅਤੇ ਜ਼ਹਿਰੀਲੀ ਸ਼ਰਾਬ ਕਾਰਨ ਮਾਝੇ 'ਚ ਵਾਪਰੀ ਤਰਾਸਦੀ ਅਤੇ ਪੰਜਾਬ ਦੇ ਸ਼ਰਾਬ ਮਾਫੀਏ ਦੀ ਸੀ. ਬੀ. ਆਈ. ਅਤੇ ਈ. ਡੀ. ਤੋਂ ਜਾਂਚ ਕਰਾਏ ਜਾਣ ਦੀ ਮੰਗ ਕੀਤੀ ਸੀ। ਦੋਵਾਂ ਨੇ ਸਪਸ਼ਟ ਕੀਤਾ ਸੀ ਕਿ ਉੁਨ੍ਹਾਂ ਨੂੰ ਪੰਜਾਬ ਸਰਕਾਰ ਦੀ ਜਾਂਚ 'ਤੇ ਭਰੋਸਾ ਨਹੀਂ ਹੈ। ਇਸ 'ਤੇ ਰਾਜਪਾਲ ਨੇ ਭਰੋਸਾ ਦਿੱਤਾ ਕਿ ਉਹ ਕੇਂਦਰ ਸਰਕਾਰ ਨੂੰ ਇਹ ਮੰਗ ਲਿਖ਼ਤੀ ਤੌਰ 'ਤੇ ਭੇਜ ਦੇਣਗੇ। ਇਸ ਤੋਂ ਪਹਿਲਾਂ ਵੀ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਕਈ ਵਾਰ ਪੰਜਾਬ ਸਰਕਾਰ ਅਤੇ ਖ਼ਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹੇ ਹਨ।
ਇਹ ਵੀ ਪੜ੍ਹੋ: ਜ਼ਿਲ੍ਹਾ ਜਲੰਧਰ 'ਚ ਕਾਂਗਰਸ ਦੀ ਪ੍ਰਧਾਨ ਬੀਬੀ ਸਣੇ 44 ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ, ਦੋ ਮਰੀਜ਼ਾਂ ਦੀ ਹੋਈ ਮੌਤ


shivani attri

Content Editor

Related News