ਵੱਡੀ ਖ਼ਬਰ: ਸੁਨੀਲ ਜਾਖੜ ਦੇ ਹੱਥ ਪੰਜਾਬ ਭਾਜਪਾ ਦੀ ਕਮਾਨ, ਬਣੇ ਸੂਬਾ ਪ੍ਰਧਾਨ

Tuesday, Jul 04, 2023 - 06:20 PM (IST)

ਜਲੰਧਰ : ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸੁਨੀਲ ਜਾਖੜ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਸੁਨੀਲ ਜਾਖੜ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਬਣਾਇਆ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਅਸ਼ਵਨੀ ਸ਼ਰਮਾ ਦੇ ਅਸਤੀਫ਼ੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਪਰ ਦੇਰ ਸ਼ਾਮ ਅਸ਼ਵਨੀ ਸ਼ਰਮਾ ਨੇ ਬਿਆਨ ਦਿੱਤਾ ਸੀ ਕਿ ਭਾਜਪਾ 'ਚ ਅਸਤੀਫ਼ੇ ਦੀ ਰਿਵਾਇਤ ਨਹੀਂ ਹੈ। ਬੀਤੇ ਦਿਨ ਤੋਂ ਹੀ ਸੁਨੀਲ ਜਾਖੜ ਦੇ ਪੰਜਾਬ ਸੂਬਾ ਪ੍ਰਧਾਨ ਬਣਨ ਦੀਆਂ ਚਰਚਾਵਾਂ ਵੀ ਚੱਲ ਰਹੀਆਂ ਸਨ ਜਿਸ 'ਤੇ ਅੱਜ ਪਾਰਟੀ ਪ੍ਰਧਾਨ ਜੇ ਪੀ ਨੱਢਾ ਨੇ ਮੋਹਰ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ : ਕੈਨੇਡਾ ’ਚ ਭਾਰਤ ਖ਼ਿਲਾਫ਼ ‘ਕਿਲ ਇੰਡੀਆ’ ਰੈਲੀ ਦੀ ਤਿਆਰੀ, ਗੂੜ੍ਹੀ ਨੀਂਦ ਸੁੱਤੀ ਟਰੂਡੋ ਸਰਕਾਰ


PunjabKesari

ਇਹ ਵੀ ਪੜ੍ਹੋ : ਜੀਂਸ ਤੇ ਟੀ-ਸ਼ਰਟ ਪਾ ਕੇ ਦਫ਼ਤਰ ਨਹੀਂ ਆ ਸਕਦੇ ਮੁਲਾਜ਼ਮ, ਸਿੱਖਿਆ ਮਹਿਕਮੇ ਵੱਲੋਂ ਨਿਰਦੇਸ਼ ਜਾਰੀ

ਸੁਨੀਲ ਜਾਖੜ ਦੇ ਕਾਂਗਰਸ ਤੋਂ ਵੱਖ ਹੋਣ ਦੀ ਗੱਲ ਕਰੀਏ ਤਾਂ 2021 ’ਚ ਉਸ ਕੋਲੋਂ ਕਾਂਗਰਸ ਦੀ ਸੂਬਾ ਪ੍ਰਧਾਨਗੀ ਲੈ ਕੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਸਿਆਸੀ ਪੰਡਿਤਾਂ ਦੀ ਮੰਨੀਏ ਤਾਂ ਉਸ ਵੇਲੇ ਕਾਂਗਰਸ ਨੇ ਜਾਖੜ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਲਿਆ ਸੀ। ਹਾਲਾਂਕਿ ਜਾਖੜ ਉਦੋਂ ਵਿਧਾਇਕ ਵੀ ਨਹੀਂ ਸਨ। ਜਾਖੜ ਦਾ ਨਾਂ ਆਉਣ ਤੋਂ ਬਾਅਦ ਕਾਂਗਰਸ ਨੇ ਵਿਧਾਇਕਾਂ ਨਾਲ ਗੱਲਬਾਤ ਕੀਤੀ ਤਾਂ 40 ਤੋਂ ਵਧੇਰੇ ਕਾਂਗਰਸੀ ਵਿਧਾਇਕ ਜਾਖੜ ਦੇ ਨਾਲ ਸਨ ਪਰ ਇਸ ਦੇ ਬਾਵਜੂਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕੀਤਾ। ਇਸ ਮਗਰੋਂ ਸੁਨੀਲ ਜਾਖੜ ਨੇ ਕਾਂਗਰਸ ਤੋਂ ਪੈਰ ਪਿੱਛੇ ਖਿੱਚਣੇ ਸ਼ੁਰੂ ਕਰ ਦਿੱਤੇ ਸਨ। ਭਾਜਪਾ 'ਚ ਸ਼ਾਮਲ ਹੋਣ ਮਗਰੋਂ ਵੀ ਸੁਨੀਲ ਜਾਖੜ ਸਰਗਰਮ ਸਿਆਸਤ ਦਾ ਹਿੱਸਾ ਨਹੀਂ ਰਹੇ। ਹੁਣ ਵੇਖਣਾ ਇਹ ਹੋਵੇਗਾ ਕਿ ਪੰਜਾਬ ਭਾਜਪਾ ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਪੰਜਾਬ ਵਿੱਚ ਭਾਜਪਾ ਦੇ ਵਿਸਥਾਰ ਲਈ ਕਿਹੜੇ ਫ਼ੈਸਲਾ ਲੈਂਦੇ ਹਨ। 

ਨੋਟ : ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ 'ਤੇ ਤੁਹਾਡੀ ਕੀ ਰਾਏ ਹੈ

 

 


Harnek Seechewal

Content Editor

Related News