ਲਖੀਮਪੁਰ ਖੀਰੀ ਮਾਮਲੇ ''ਚ ਜਾਖੜ ਨੇ CM ਚੰਨੀ ਤੇ ਨਵਜੋਤ ਸਿੱਧੂ ਨੂੰ ਕੀਤੀ ਇਹ ਅਪੀਲ
Monday, Oct 04, 2021 - 06:42 PM (IST)
ਚੰਡੀਗੜ੍ਹ (ਬਿਊਰੋ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸੂਬਾ ਕਾਂਗਰਸ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਲਖਮੀਰਪੁਰ ਖੀਰੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੋਏ ਕਤਲਾਂ ਖ਼ਿਲਾਫ਼ ਅਵਾਜ ਬੁਲੰਦ ਕਰਨ। ਉਹ ਪੰਜਾਬ ਦੀਆਂ ਹੋਰ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਲਖਮੀਰ ਖੀਰੀ ਜਾਣ। ਨਾਲ ਹੀ ਉਨ੍ਹਾਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਔਖੇ ਸਮੇਂ ਵਿਚ ਸੰਯਮ ਬਣਾਏ ਰੱਖਣ, ਕਿਉਂਕਿ ਭਾਜਪਾ ਸਰਕਾਰ ਅੰਦੋਲਨ ਨੂੰ ਅਸਫਲ ਕਰਨ ਲਈ ਭੜਕਾਹਟ ਪੈਦਾ ਕਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ : 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ
ਜਾਖੜ ਨੇ ਕਿਹਾ ਕਿ ਇਹ ਵੇਲਾ ਸਾਰੇ ਸਿਆਸੀ ਵਖਰੇਵੇਂ ਭੁਲਾ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਖੜਨ ਦਾ ਹੈ ਤਾਂ ਜੋ ਭਾਜਪਾ ਸਰਕਾਰ ਦੀਆਂ ਜਾਲਮਾਨਾ ਕਾਰਵਾਈਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਹੀ ਸੀ ਜਿੱਥੋਂ ਦੇ ਲੋਕਾਂ ਨੇ ਕੇਂਦਰ ਸਰਕਾਰ ਦੁਆਰਾ ਲਿਆਂਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸਭ ਤੋਂ ਪਹਿਲਾਂ ਅਵਾਜ ਬੁਲੰਦ ਕੀਤੀ ਸੀ। ਇਸ ਲਈ ਹੁਣ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਕਿਸਾਨਾਂ ਦਾ ਡੱਟ ਕੇ ਸਾਥ ਦੇਈਏ। ਜਾਖੜ ਨੇ ਕਿਹਾ ਕਿ ਬੇਸ਼ਕ ਸਾਡੀ ਕੇਂਦਰੀ ਲੀਡਰਸ਼ਿਪ ਲਖਮੀਰਪੁਰ ਖੀਰੀ ਜਾ ਰਹੀ ਹੈ ਪਰ ਪੰਜਾਬ ਦੀ ਲੀਡਰਸ਼ਿਪ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੂੰ ਨਾਲ ਲੈਕੇ ਕਿਸਾਨਾਂ ਨਾਲ ਖੜੇ। ਇਸ ਤੋਂ ਪਹਿਲਾਂ ਵੀ ਸੈਂਕੜੇ ਕਿਸਾਨ ਇਸ ਅੰਦੋਲਣ ਦੌਰਾਨ ਆਪਣੀ ਸ਼ਹਾਦਤ ਦੇ ਚੁੱਕੇ ਹਨ ਪਰ ਭਾਜਪਾ ਸਰਕਾਰ ਪੂਰੀ ਤਰਾਂ ਨਾਲ ਪੂੰਜੀਪਤੀਆਂ ਦੇ ਹੱਥਾਂ ਵਿਚ ਖੇਡ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ
ਜਾਖੜ ਨੇ ਲਖੀਮਪੁਰ ਦੀ ਘਟਨਾ ਦੇ ਸੱਚ ’ਤੇ ਪਰਦਾ ਪਾਉਣ ਲਈ ਭਾਜਪਾ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਉਥੇ ਨਾ ਜਾਣ ਲਈ ਵਰਤੇ ਜਾ ਰਹੇ ਹੱਥਕੰਢਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਨੂੰ ਆਪਣਾ ਵਿਰੋਧ ਦਰਜ ਕਰਵਾਉਣ ਦਾ ਅਧਿਕਾਰ ਹੈ। ਲਖੀਮਪੁਰ ਵਿਚ ਜਿਸ ਤਰਾਂ ਭਾਜਪਾ ਦੇ ਆਗੂਆਂ ਨੇ ਕਿਸਾਨਾਂ ’ਤੇ ਵਾਹਨ ਚੜ੍ਹਾ ਉਨ੍ਹਾਂ ਨੂੰ ਮਾਰਨ ਦਾ ਕੁਕਰਮ ਕੀਤਾ, ਇਸ ਘਟਨਾ ਨੇ ਪੂਰੇ ਦੇਸ਼ ਨੂੰ ਸ਼ੋਕ ਵਿਚ ਪਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੇ ਭਾਜਪਾ ਦੇ ਸ਼ਾਸਨ ਦੇ ਅੰਤ ਦੀ ਨੀਂਹ ਰੱਖ ਦਿੱਤੀ ਹੈ। ਇਸ ਤੋਂ ਪਹਿਲਾਂ ਕੱਲ ਹਰਿਆਣਾ ਦੇ ਮੁੱਖ ਮੰਤਰੀ ਨੇ ਉਕਸਾਵੇ ਵਾਲਾ ਬਿਆਨ ਦੇ ਕੇ ਭਾਜਪਾ ਦੀ ਕਿਸਾਨਾਂ ਪ੍ਰਤੀ ਨੀਤੀ ਸਪੱਸ਼ਟ ਕਰ ਦਿੱਤੀ ਸੀ।
ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ
ਜਾਖੜ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਕਾਰਪੋਰੇਟਾਂ ਦੀ ਬੰਧਕ ਬਣ ਕੇ ਕੰਮ ਕਰ ਰਹੀ ਹੈ ਅਤੇ ਆਪਣੇ ਅਵਾਮ ਦੀ ਗੱਲ ਨਾ ਸੁਣ ਕੇ ਕੇਵਲ ਪੂੰਜੀਪਤੀਆਂ ਦੇ ਹਿੱਤ ਪੂਰ ਰਹੀ ਰਹੀ ਹੈ। ਚੰਗਾ ਹੋਵੇਗਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਭਾਜਪਾ ਕਿਸਾਨਾਂ ਦੀ ਮੰਗ ਮੰਨ ਕੇ ਤਿੰਨੋ ਕਾਲੇ ਕਾਨੂੰਨ ਰੱਦ ਕਰ ਦੇਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਲਈ ਹੁੰਦੀ ਹੈ ਇਸ ਲਈ ਕੇਂਦਰ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ - ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਦਾ ਹੋਇਆ ਦਿਹਾਂਤ (ਵੀਡੀਓ)