ਸੁਨੀਲ ਜਾਖੜ ਨੇ ਰਾਜਾ ਵੜਿੰਗ ਨੂੰ PPCC ਪ੍ਰਧਾਨ ਬਣਨ ’ਤੇ ਦਿੱਤੀ ਵਧਾਈ
Sunday, Apr 10, 2022 - 07:23 PM (IST)
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਪੀ. ਸੀ. ਸੀ.) ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਆਗੂਆਂ ਨੂੰ ਪਾਰਟੀ ’ਚ ਅਹੁਦਾ ਹਾਸਲ ਕਰਨ ’ਤੇ ਵਧਾਈ ਦਿੱਤੀ ਹੈ। ਜਾਖੜ ਨੇ ਸੋਸ਼ਲ ਮੀਡੀਆ ’ਚ ਕੀਤੇ ਇਕ ਟਵੀਟ ’ਚ ਰਾਜਾ ਵੜਿੰਗ, ਭਾਰਤ ਭੂਸ਼ਣ ਆਸ਼ੂ, ਪ੍ਰਤਾਪ ਬਾਜਵਾ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਸੋਨੀਆ ਗਾਂਧੀ ਵੱਲੋਂ ਚੁਣੌਤੀਪੂਰਨ ਸਮੇਂ ’ਚ ਪੰਜਾਬ ਕਾਂਗਰਸ ਦੀ ਅਗਵਾਈ ਕਰਨ ਲਈ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਏਕਤਾ ’ਚ ਹੀ ਤਾਕਤ ਹੁੰਦੀ ਹੈ।
ਇਹ ਵੀ ਪੜ੍ਹੋ : ਮੇਰਾ ਤਾਂ ਘਰ ਵੀ ਪਲੱਸਤਰ ਨੀਂ ਹੋਇਆ ਪਰ ਮੇਰੇ ਲੋਕਾਂ ਨੇ ਚੰਨੀ ਦੀਆਂ ਨੀਹਾਂ ਉਖਾੜ ਦਿੱਤੀਆਂ : ਉੱਗੋਕੇ (ਵੀਡੀਓ)
ਜ਼ਿਕਰਯੋਗ ਹੈ ਕਿ ਕਈ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਦਰਮਿਆਨ ਬੀਤੇ ਦਿਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ, ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ, ਪ੍ਰਤਾਪ ਬਾਜਵਾ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਕਾਂਗਰਸ ਵਿਧਾਇਕ ਦਲ ਦਾ ਉਪ ਨੇਤਾ ਬਣਾ ਦਿੱਤਾ ਗਿਆ।
ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਘਰ ’ਚ ਛਾਇਆ ਮਾਤਮ