ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ ਜਾਖੜ ਦਾ ਪਹਿਲਾ ਬਿਆਨ
Thursday, May 28, 2026 - 01:30 PM (IST)
ਚੰਡੀਗੜ੍ਹ (ਵੈੱਬ ਡੈਸਕ): ਭਾਰਤੀ ਜਨਤਾ ਪਾਰਟੀ ਵੱਲੋਂ ਸੁਨੀਲ ਜਾਖੜ ਦਾ ਕਾਰਜਕਾਲ ਪੂਰਾ ਹੋਣ 'ਤੇ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪੰਜਾਬ ਪ੍ਰਧਾਨ ਥਾਪ ਦਿੱਤਾ ਗਿਆ ਹੈ। ਇਸ ਮਗਰੋਂ ਹੁਣ ਸੁਨੀਲ ਜਾਖੜ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਲਈ ਪੰਜਾਬ, ਪੰਜਾਬ ਦੇ ਲੋਕਾਂ ਅਤੇ ਸੰਗਠਨ ਨਾਲ ਰਿਸ਼ਤਾ ਹਮੇਸ਼ਾ ਕਿਸੇ ਵੀ ਅਹੁਦੇ ਜਾਂ ਜ਼ਿੰਮੇਵਾਰੀ ਤੋਂ ਕਾਫ਼ੀ ਉੱਪਰ ਰਿਹਾ ਹੈ, ਅਤੇ ਇਹ ਨਾਤਾ ਅੱਗੇ ਵੀ ਉਸੇ ਪਿਆਰ, ਵਚਨਬੱਧਤਾ ਅਤੇ ਸਮਰਪਣ ਨਾਲ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਨੂੰ ਵੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੇਵਾ ਕਰਨਾ ਉਨ੍ਹਾਂ ਲਈ ਬਹੁਤ ਵੱਡੇ ਮਾਣ ਅਤੇ ਜ਼ਿੰਮੇਵਾਰੀ ਦੀ ਗੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਤਾਇਆ ਗਿਆ ਵਿਸ਼ਵਾਸ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਲਗਾਤਾਰ ਮਿਲਿਆ ਮਾਰਗਦਰਸ਼ਨ ਇਸ ਪੂਰੇ ਸਫ਼ਰ ਦੌਰਾਨ ਉਨ੍ਹਾਂ ਲਈ ਤਾਕਤ ਦਾ ਸਥਾਈ ਸਰੋਤ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੀ. ਐਲ. ਸੰਤੋਸ਼ ਤੋਂ ਪ੍ਰਾਪਤ ਸੰਗਠਨਾਤਮਕ ਸਿੱਖਿਆ ਅਤੇ ਦਿਸ਼ਾ-ਨਿਰਦੇਸ਼, ਨਾਲ ਹੀ ਜਗਤ ਪ੍ਰਕਾਸ਼ ਨੱਡਾ ਅਤੇ ਮੌਜੂਦਾ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਜੀ ਦਾ ਉਤਸ਼ਾਹ ਅਤੇ ਸਹਿਯੋਗ ਉਨ੍ਹਾਂ ਲਈ ਸਦਾ ਹੀ ਬਹੁਤ ਕੀਮਤੀ ਰਹੇਗਾ।
पंजाब भाजपा के अध्यक्ष के रूप में सेवा करना मेरे लिए अत्यंत गौरव और बड़ी जिम्मेदारी का विषय रहा है। माननीय प्रधानमंत्री श्री नरेंद्र मोदी जी द्वारा मुझ पर जताया गया विश्वास तथा माननीय गृह मंत्री श्री अमित शाह जी से निरंतर प्राप्त मार्गदर्शन इस पूरे सफर में मेरे लिए शक्ति का…
— Sunil Jakhar (@sunilkjakhar) May 28, 2026
ਜਾਖੜ ਨੇ ਕਿਹਾ ਕਿ ਪੰਜਾਬ ਭਾਜਪਾ ਦੀ ਤਾਕਤ ਹਮੇਸ਼ਾ ਸੂਬੇ ਭਰ ਦੇ ਵਰਕਰਾਂ, ਆਗੂਆਂ ਅਤੇ ਸਮਰਥਕਾਂ ਵਿਚ ਰਹੀ ਹੈ, ਜਿਨ੍ਹਾਂ ਦੀ ਨਿਸ਼ਠਾ ਅਤੇ ਸਹਿਯੋਗ ਨੇ ਇਸ ਕਾਰਜਕਾਲ ਨੂੰ ਅਰਥਪੂਰਨ ਅਤੇ ਯਾਦਗਾਰ ਬਣਾਇਆ। ਉਨ੍ਹਾਂ ਅੱਗੇ ਕਿਹਾ, "ਹੁਣ ਜਦੋਂ ਇਹ ਜ਼ਿੰਮੇਵਾਰੀ ਕੇਵਲ ਢਿੱਲੋਂ ਨੂੰ ਸੌਂਪੀ ਜਾ ਰਹੀ ਹੈ, ਤਾਂ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ ਅਤੇ ਪੂਰਾ ਸਹਿਯੋਗ ਕੇਵਲ ਢਿੱਲੋਂ ਦੇ ਨਾਲ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪੰਜਾਬ ਦੀ ਸੇਵਾ ਨੂੰ ਹੋਰ ਵੱਧ ਸਮਰਪਣ ਨਾਲ ਅੱਗੇ ਵਧਾਏਗਾ। ਮੇਰੇ ਲਈ ਪੰਜਾਬ, ਪੰਜਾਬ ਦੇ ਲੋਕਾਂ ਅਤੇ ਸੰਗਠਨ ਨਾਲ ਰਿਸ਼ਤਾ ਹਮੇਸ਼ਾ ਕਿਸੇ ਵੀ ਅਹੁਦੇ ਜਾਂ ਜ਼ਿੰਮੇਵਾਰੀ ਤੋਂ ਕਾਫ਼ੀ ਉੱਪਰ ਰਿਹਾ ਹੈ, ਅਤੇ ਇਹ ਨਾਤਾ ਅੱਗੇ ਵੀ ਉਸੇ ਪਿਆਰ, ਵਚਨਬੱਧਤਾ ਅਤੇ ਸਮਰਪਣ ਨਾਲ ਜਾਰੀ ਰਹੇਗਾ।"
