ਗੰਗਾ ਨਦੀ ’ਚੋਂ ਹਜ਼ਾਰਾਂ ਲਾਸ਼ਾਂ ਮਿਲਣ ’ਤੇ ਖੁੱਲ੍ਹੀ ਦੇਸ਼ ਦੇ ਕੋਵਿਡ ਪ੍ਰਬੰਧਾਂ ਦੀ ਪੋਲ : ਜਾਖੜ
Sunday, May 16, 2021 - 10:39 AM (IST)
ਜਲੰਧਰ (ਧਵਨ) : ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਗੰਗਾ ਨਦੀ ’ਚੋਂ ਹਜ਼ਾਰਾਂ ਲਾਸ਼ਾਂ ਮਿਲਣ ਕਾਰਨ ਦੇਸ਼ ਵਿੱਚ ਕੋਵਿਡ ਪ੍ਰਬੰਧਾਂ ਦੀ ਪੋਲ ਖੁਲ੍ਹ ਗਈ ਹੈ। ਦੇਸ਼ਵਾਸੀ ਇਸ ਵੇਲੇ ਮੈਡੀਕਲ ਐਮਰਜੈਂਸੀ ਦਾ ਸਾਹਮਣਾ ਕਰ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਨੇ ਸਰਬੱਤ ਦੇ ਭਲੇ ਲਈ ਕੁਝ ਨਹੀਂ ਕੀਤਾ। ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਲੋਕ ਗ਼ਰੀਬੀ ਕਾਰਨ ਆਪਣੇ ਪਰਿਵਾਰ ਵਾਲਿਆਂ ਦਾ ਅੰਤਿਮ ਸੰਸਕਾਰ ਨਹੀਂ ਕਰ ਸਕਦੇ, ਜਿਸ ਕਾਰਨ ਉਨ੍ਹਾਂ ਦੀਆਂ ਲਾਸ਼ਾਂ ਗੰਗਾ ਨਦੀ ਵਿੱਚ ਵਹਾਉਣੀਆਂ ਪੈ ਰਹੀਆਂ ਹਨ।
ਪੜ੍ਹੋ ਇਹ ਵੀ ਖਬਰ - ਸ਼ਮਸ਼ੇਰ ਸਿੰਘ ਦੂਲੋ ਨੇ ਧੜ੍ਹੇਬੰਦੀ ’ਚ ਉਲਝੇ ਮੰਤਰੀਆਂ ’ਤੇ ਵਿੰਨ੍ਹਿਆ ਨਿਸ਼ਾਨਾ, ਆਖੀ ਇਹ ਵੱਡੀ ਗੱਲ
ਉਨ੍ਹਾਂ ਕਿਹਾ ਕਿ ਕੋਰੋਨਾ ਦੇ ਕਹਿਰ ਤੋਂ ਦੇਸ਼ਵਾਸੀਆਂ ਨੂੰ ਬਚਾਉਣ ’ਚ ਅਸਫ਼ਲ ਰਹੀ ਮੋਦੀ ਸਰਕਾਰ ਹੁਣ ਲੋਕ ਸੇਵਾ ’ਚ ਲੱਗੇ ਲੋਕਾਂ ਨੂੰ ਪੁਲਸ ਰਾਹੀਂ ਦਬਾਅ ਪਾ ਕੇ ਪਰੇਸ਼ਾਨ ਕਰ ਰਹੀ ਹੈ, ਜਿਸ ਨਾਲ ਉਸ ਦੀ ਹੇਠਲੇ ਪੱਧਰ ਦੀ ਸਿਆਸਤ ਦਾ ਪਤਾ ਲੱਗਦਾ ਹੈ। ਉਨ੍ਹਾਂ ਯੁਵਾ ਕਾਂਗਰਸ ਦੇ ਕੌਮੀ ਪ੍ਰਧਾਨ ਬੀ. ਵੀ. ਸ਼੍ਰੀਨਿਵਾਸਨ ਕੋਲੋਂ ਦਿੱਲੀ ਪੁਲਸ ਵਲੋਂ ਕੀਤੀ ਗਈ ਪੁੱਛਗਿੱਛ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਕੋਰੋਨਾ ਦੇ ਇਸ ਸੰਕਟ ’ਚ ਜਿੱਥੇ ਦੇਸ਼ ਦੀ ਜਨਤਾ ਮਨੋਵਿਗਿਆਨਕ ਤੌਰ ’ਤੇ ਸਦਮੇ ਵਿੱਚ ਹੈ। ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਉਨ੍ਹਾਂ ਦੀ ਭਲਾਈ ਲਈ ਕੋਈ ਕਦਮ ਨਹੀਂ ਚੁੱਕ ਰਹੀ।
ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)
ਨਿਊਜ਼ੀਲੈਂਡ ਦੀ ਅੰਬੈਸੀ ਦੇ ਸਟਾਫ ਦੀ ਮਦਦ ਕਰਨ ’ਚ ਕੋਈ ਬੁਰਾਈ ਨਹੀਂ
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਿਊਜ਼ੀਲੈਂਡ ਦੀ ਅੰਬੈਸੀ ਦੇ ਸਟਾਫ ਦੀ ਮਦਦ ਸ਼੍ਰੀਨਿਵਾਸਨ ਤੇ ਉਨ੍ਹਾਂ ਦੇ ਸਾਥੀਆਂ ਨੇ ਕੀਤੀ, ਉਸ ਮਾਮਲੇ ਸਬੰਧੀ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਣੀ ਸਹੀ ਨਹੀਂ। ਇਹ ਕੇਂਦਰ ਦੀ ਸਿਆਸੀ ਬਦਲੇ ਦੀ ਭਾਵਨਾ ਨਾਲ ਕੰਮ ਕਰਨ ਦੀ ਸਿਆਸਤ ਨੂੰ ਉਜਾਗਰ ਕਰਦਾ ਹੈ।
ਪੜ੍ਹੋ ਇਹ ਵੀ ਖਬਰ - ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ